ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਚੰਡੀਗੜ੍ਹ 13 ਜੂਨ 2021 - ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।


 ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ਦੀਆਂ 12 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ। 

ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Share this Post to friends :

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends