ਮੋਤੀ ਮਹਿਲ ਦਾ ਘੇਰਾਉ ਕਰ ਰਹੇ ਬੇਰੁਜ਼ਗਾਰਾਂ ਅਧਿਆਪਕਾਂ ‘ਤੇ ਲਾਠੀਚਾਰਜ, ਕਈ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 


ਪਟਿਆਲਾ : ਰੁਜ਼ਗਾਰ ਦੀ ਮੰਗ ਕਰ ਰਹੇ 2364 ਪੋਸਟਾਂ ‘ਤੇ ਭਰਤੀ ਕਰਨ ਦੀ ਮੰਗ ਲਈ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਮੌਕੇ ਬੇਰੁਜ਼ਗਾਰਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਭਰਤੀ ਲਈ ਜਲਦ ਤੋਂ ਜਲਦ ਇਸ਼ਤਿਹਾਰ ਕੱਢੇ ਜਾਣ। ਇਸ ਦੌਰਾਨ ਦਰਜਨ ਦੇ ਕਰੀਬ ਅਧਿਆਪਕ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

ਯੂਨੀਅਨ ਦੇ ਆਗੂ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਹਾਲੇ ਤਕ ਲਾਰਿਆਂ ਤੋਂ ਸਿਵਾ ਉਨ੍ਹਾਂ ਨੂੰ ਕੁਝ ਨਹੀਂ ਦਿੱਤਾ ਗਿਆ। ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਨਹਿਰੂ ਪਾਰਕ ਵਿਖੇ ਰੋਸ ਰੈਲੀ ਵੀ ਕੀਤੀ ਗਈ। ਦੁਪਹਿਰ ਬਾਅਦ ਤਕ ਕੋਈ ਵੀ ਭਰੋਸਾ ਨਾ ਮਿਲਣ ‘ਤੇ ਉਨ੍ਹਾਂ ਵੱਲੋਂ ਮੋਤੀ ਮਹਿਲ ਵੱਲ ਕੂਚ ਕੀਤਾ ਗਿਆ। ਜਿਵੇਂ ਹੀ ਉਹ ਮੋਤੀਮਹੱਲ ਨਜ਼ਦੀਕ ਵਾਈਪੀਐੱਸ ਚੌਕ (YPS Chowk) ਪੁੱਜੇ ਤਾਂ ਉੱਥੇ ਵੱਡੀ ਗਿਣਤੀ ਵਿਚ ਖੜ੍ਹੀ ਪੁਲਿਸ ਫੋਰਸ ਨੇ ਉਨ੍ਹਾਂ ਉੱਪਰ ਲਾਠੀਚਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਸੰਘਰਸ਼ ਜਾਰੀ ਰੱਖਣਗੇ।

WE ARE ON TELGRAM,JOIN TELEGRAM GROUP FOR LATEST UPDATES FROM US


Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends