ਆਰ.ਟੀ.ਪੀ.ਸੀ.ਆਰ.ਟੈਸਟਾਂ ਲਈ ਵੱਧ ਪੈਸੇ ਵਸੂਲ ਕਰਨ ’ਤੇ ਸਖ਼ਤ ਕਾਰਵਾਈ,ਐਫ.ਆਈ.ਆਰ.ਦਰਜ

 


ਆਰ.ਟੀ.ਪੀ.ਸੀ.ਆਰ.ਟੈਸਟਾਂ ਲਈ ਵੱਧ ਪੈਸੇ ਵਸੂਲ ਕਰਨ ’ਤੇ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੁਲਿਸ ਅਥਾਰਟੀ ਨੂੰ ਇਸ ਲੈਬ ਖਿਲਾਫ਼ ਪੱਤਰਕਾਰ ਵੱਲੋਂ ਕੀਤੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਐਫ.ਆਈ.ਆਰ.ਦਰਜ ਕਰਨ ਲਈ ਕਿਹਾ ਗਿਆ ਹੈ। 

 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਿਊਜ ਵੈਬਸਾਈਟ ਟਰੂ ਸਕੂਪ ਦੇ ਪੱਤਰਕਾਰ ਅਵਿਨੀਤ ਕੌਰ ਅਤੇ ਪਰੀਨਾ ਖੰਨਾ ਪਾਸੋਂ ਸ਼ਿਕਾਇਤ ਪ੍ਰਾਪਤ ਹੋਈ ਕਿ ਕਮਲ ਹਸਪਤਾਲ ਦੁਆਬਾ ਚੌਕ ਦੀ ਗੁਪਤਾ ਲੈਬ ਵਲੋਂ ਆਰਟੀਪੀਸੀਆਰ ਟੈਸਟ ਦੇ 1500 ਰੁਪਏ ਵਸੂਲ ਕੀਤੇ ਗਏ ਹਨ ਜਦਕਿ ਸਰਕਾਰ ਵਲੋਂ ਇਸ ਟੈਸਟ ਲਈ 450 ਰੁਪਏ ਰੇਟ ਨਿਰਧਾਰਿਤ ਕੀਤੇ ਗਏ ਹਨ। ਸ਼ਿਕਾਇਤਕਰਤਾ ਵਲੋਂ ਸਬੂਤ ਵਜੋਂ ਲੈਬ ਵਲੋਂ ਇਸ ਟੈਸਟ ਲਈ ਵਸੂਲ ਕੀਤੇ ਗਏ ਪੈਸਿਆਂ ਦੀ ਰਸੀਦ ਵੀ ਪੇਸ਼ ਕੀਤੀ ਗਈ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਮੁੱਢਲੀ ਜਾਂਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਦੀਪ ਸਿੰਘ ਗਿੱਲ ਵੱਲੋਂ ਕੀਤੀ ਗਈ, ਜਿਸ ਵਿੱਚ ਲੈਬ ਖਿਲਾਫ਼ ਲਗਾਏ ਗਏ ਦੋਸ਼ ਪਹਿਲੀ ਨਜ਼ਰੇ ਸਹੀ ਜਾਪਦੇ ਹਨ ।


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends