ਕੱਚੇ ਅਧਿਆਪਕਾਂ ਦਾ ਧਰਨਾ ਸਿੱਖਿਆ ਸਕੱਤਰ ਦੇ ਦਫਤਰ ਸਾਹਮਣੇ ਰਾਤ ਤੋਂ ਜਾਰੀ, ਅੱਜ ਹੋ ਸਕਦੈ ਵੱਡਾ ਫ਼ੈਸਲਾ
ਪਿਛਲੇ ਕਈ ਸਾਲਾਂ ਤੋਂ ਪੱਕੇ ਰੁਜ਼ਗਾਰ ਲਈ ਨਿਗੂਣੀਆਂ ਤਨਖਾਹਾਂ ‘ਤੇ ਸੇਵਾਵਾਂ ਨਿਭਾਉਂਦੇ Edu. Provider, AIE, STR, EGS ਵਲੰਟੀਅਰਜ਼ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਸਿੱਖਿਆ ਦੇ ਨਿੱਜੀਕਰਨ ਨੂੰ ਲਾਗੂ ਕਰਨ ਲਈ ਪੱਕਾ ਰੁਜ਼ਗਾਰ ਦੇਣ ਤੋਂ ਭੱਜ ਰਹੀ ਹੈ।
ਕੱਚੇ ਅਧਿਆਪਕਾਂ ਵੱਲੋਂ ਪਿਛਲੇ ਕੱਲ ਵੀ ਮੋਹਾਲੀ ਵਿਖੇ ਸਿੱਖਿਆ ਸਕੱਤਰ ਦੇ ਦਫਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜੋ ਅੱਜ ਵੀ ਜਾਰੀ ਹੈ।
ਪੰਜਾਬ ਭਰ ਤੋਂ ਅਧਿਆਪਕ ਮੋਹਾਲੀ ਵਿਖੇ ਪਹੁੰਚ ਚੁੱਕੇ ਹਨ, ਜੋ ਬੋਰਡ ਦੇ ਦਫ਼ਤਰ ਮੂਹਰੇ ਪ੍ਰਦਰਸ਼ਨ ਕਰਦਿਆਂ ਹੋਇਆ ਆਪਣੇ ਹੱਕ ਮੰਗ ਰਹੇ ਹਨ।
ਸਰਕਾਰ ਦੀ ਬੇਰੁਖੀ ਤੋਂ ਪੀੜਤ ਅਧਿਆਪਕਾਂ ਚੋਂ ਕੱਲ 5 ਅਧਿਆਪਕ ਪੈਟਰੌਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਸਕੱਤਰ ਦੇ ਦਫਤਰ ਦੀ 6ਵੀਂ ਮੰਜ਼ਿਲ ‘ਤੇ ਚੜਨ ਲਈ ਮਜ਼ਬੂਰ ਹੋਏ।