ਘਰ ਘਰ ਰੋਜ਼ਗਾਰ: ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਮਿਲੀ

ਫਤਹਿਜੰਗ ਦੇ ਪੁੱਤਰ ਨੂੰ ਇੰਸਪੈਕਟਰ ਤੇ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਮਿਲੀ   



ਪੰਜਾਬ ਕੈਬਨਿਟ ਨੇ ਅੱਜ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਹਰੀ ਝੰਡੀ ਦੇ ਦਿੱਤੀ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਨੌਕਰੀ ਦੇਣ ਮਗਰੋਂ ਇਹ ਦੂਸਰੀ ਦਫ਼ਾ ਹੈ ਜਦੋਂ ਮੰਤਰੀ ਮੰਡਲ ਨੇ ਵਿਸ਼ੇਸ਼ ਕੇਸ ਵਜੋਂ ਦੋ ਵਿਧਾਇਕਾਂ ਦੇ ਲੜਕਿਆਂ ਨੂੰ ਰੁਜ਼ਗਾਰ ਦਿੱਤਾ ਹੈ। 


ਕੈਬਨਿਟ ਨੇ ਇਨ੍ਹਾਂ ਕੇਸਾਂ ਵਿਚ ਨੌਕਰੀ ਦੇਣ ਲਈ ਕੰਪਨਸੇਸ਼ਨ ਪਾਲਿਸੀ 2002 ਤਹਿਤ ਵਿਸ਼ੇਸ਼ ਛੋਟ ਦਿੰਦਿਆਂ ਗਰੁੱਪ ਬੀ ਤਹਿਤ ਨੌਕਰੀ ਦਿੱਤੀ ਹੈ। 


ਮੰਤਰੀ ਮੰਡਲ ਨੇ ਅੱਜ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਨੂੰ ਪੁਲੀਸ ਇੰਸਪੈਕਟਰ ਅਤੇ ਹਲਕਾ ਲੁਧਿਆਣਾ ਉੱਤਰੀ ਤੋਂ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਲਗਾਏ ਜਾਣ ਦਾ ਫੈਸਲਾ ਲਿਆ ਹੈ। 

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends