ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

 


ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ


 ਚੰਡੀਗੜ, 3 ਜੂਨ (ਚਾਨੀ)

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵੱਖ ਵੱਖ ਸਰਕਾਰੀ ਸਕੂਲਾਂ ਆਨ ਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।



ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ, ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ।


ਬੁਲਾਰੇ ਅਨੁਸਾਰ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਸਮੂਹ ਸੈਂਟਰ ਸਕੂਲ ਮੁਖੀ , ਸਕੂਲ ਮੁਖੀ ਅਤੇ ਜ਼ਿਲਿਆਂ ਦੀਆਂ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਦੇ ਜ਼ਿਲਾ ਕੋਆਰਡੀਨੇਟਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।


ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

-----------

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends