ਸਰਕਾਰੀ ਸਮਾਰਟ ਸਕੂਲਾਂ ਦੀ ਬਿਹਤਰੀ ਲਈ ਕੀਤੀ ਵਿਚਾਰ ਚਰਚਾ
- ਡੀ.ਈ.ਓ. ਅੰਮ੍ਰਿਤਸਰ ਵਲੋਂ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗ
ਅੰਮ੍ਰਿਤਸਰ, 20 ਜੂਨ (ਪਰਮਿੰਦਰ ਸਿੰਘ)- ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਅਤੇ ਗੁਣਾਤਮਿਕ ਸਿੱਖਿਆ ਦੇਣ ਦੇ ਨਾਲ ਨਾਲ ਸਰਕਾਰੀ ਸਕੁਲਾਂ ਦੀ ਦਿੱਖ ਸੁਧਾਰਨ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਮੁੰਹਿਮਾਂ ਰਾਹੀਂ ਭਰਪੂਰ ਯਤਨ ਕੀਤੇ ਜਾ ਰਹੇ ਹਨ ਜਿੰਨਾਂ ਦਾ ਮੁਲਾਂਕਣ ਕਰਨ ਲਈ ਅੱਜ ਛੁੱਟੀ ਵਾਲੇ ਦਿਨ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਅਤੇ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਵਲੋਂ ਵੱਖ ਵੱਖ ਸਿੱਖਿਆ ਬਲਾਕਾਂ ਦੇ ਪ੍ਰਾਇਮਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ ਮੀਟਿੰਗ ਕਰਕੇ ਸਮਾਰਟ ਸਕੂਲ ਮੁਹਿੰਮ ਤਹਿਤ ਚਲ ਰਹੇ ਵਿਕਾਸ ਕਾਰਜਾਂ ਅਤੇ ਪ੍ਰੋਜੈਕਟਾਂ ਸੰਬੰਧੀ ਵਿਸਥਾਰਿਤ ਜਾਣਕਾਰੀ ਹਾਸਲ ਕੀਤੀ ਗਈ।
ਇਸ ਮੌਕੇ ਯਸ਼ਪਾਲ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਵੇਰਕਾ ਨੇ ਬਲਾਕ ਅਧੀਨ ਪੈਂਦੇ ਪ੍ਰਾਇਮਰੀ ਸਕੁਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਾ ਵਧਾਉਣ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਵੇਰਕਾ ਤਹਿਤ ਪੈਂਦੇ ਸਮੂਹ ਪ੍ਰਾਇਮਰੀ ਸਕੂਲਾਂ ਅੰਦਰ ਸੈਸ਼ਨ 2020-21 ਵਿੱਚ ਜਿਥੇ 10765 ਵਿਦਿਆਰਥੀਆਂ ਨੇ ਦਾਖਲਾ ਲਿਆ ਸੀ ਉਥੇ ਹੀ ਸੈਸ਼ਨ 2021-22 ਦੌਰਾਨ ਸਕੂਲਾਂ ਵਿੱਚ ਹੁਣ ਤੱਕ 1323 ਵਿਦਿਆਰਥੀਆਂ ਦੇ ਵਾਧੇ ਨਾਲ 12088 ਵਿਦਿਆਰਥੀਆਂ ਦਾ ਦਾਖਲਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਖਾਲਸਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਡਾਲੀ ਗੁਰੂ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਕ੍ਰਮਵਾਰ 1008 ਅਤੇ 1001 ਦਰਜ ਕੀਤੀ ਗਈ ਹੈ। ਸਿੱਖਿਆ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਉਨ੍ਹਾਂ ਦੇ ਬਲਾਕ ਦੇ ਲਗਭਗ ਸਾਰੇ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਉਹ ਬਾਲਕ ਅਧੀਨ ਕੰਮ ਕਰਦੇ ਅਧਿਆਪਕਾਂ ਨਾਲ ਤਾਲਮੇਲ ਰੱਖਦਿਆਂ ਦਾਖਲਾ ਮੁਹਿੰਮ ਨੂੰ ਹੋਰ ਤੇਜ ਕਰਨਗੇ ਤੇ ਬਲਾਕ ਦੀ ਦਾਖਲਾ ਪ੍ਰਤੀਸ਼ਤਤਾ ਨੂ ਸੂਬੇ ਦੀ ਪ੍ਰਤੀਸ਼ਤਤਾ ਤੋਂ ਉਪਰ ਲੈ ਕੇ ਜਾਣ ਲਈ ਭਰਪੂਰ ਯਤਨ ਕਰਨਗੇ। ਮੀਟਿੰਗ ਦੌਰਾਨ ਪਰਮਿੰਦਰ ਸਿੰਘ ਸਰਪਮਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਏ.ਸੀ., ਮੁਨੀਸ਼ ਮੇਘ ਸਹਾਇਕ ਕੋਆਰਡੀਨੇਟਰ, ਰੁਪਿੰਦਰ ਸਿੰਘ ਏ.ਪੀ.ਸੀ. ਜਨਰਲ, ਸ਼੍ਰੀਮਤੀ ਲਕਸ਼ਮੀ ਏ.ਪੀ.ਸੀ. (ਵਿੱਤ), ਅਰਵਿੰਦਰ ਸਿੰਘ ਭਾਟੀਆ, ਵਿਕਰਮਜੀਤ ਸਿੰਘ,, ਸ਼੍ਰੀਮਤੀ ਕਮਲਜੀਤ ਕੌਰ ਕੋਟ ਖਾਲਸਾ, ਪ੍ਰਦੀਪ ਸਿੰਘ ਹੈਡ ਟੀਚਰ ਵਡਾਲੀ ਗੁਰੂ ਹਾਜਰ ਸਨ।
ਤਸਵੀਰ ਕੈਪਸ਼ਨ: ਸਿੱਖਿਆ ਬਲਾਕ ਵੇਰਕਾ ਦੇ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗ ਦੌਰਾਨ ਸੁਸੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਤੇ ਹੋਰ।