ਮਿਡ ਡੇ ਮੀਲ ਦਫਤਰੀ ਕਾਮਿਆ ਵੱਲੋਂ ਮੰਤਰੀਆਂ ਤੇ ਤੰਜ ਕਸਦੇ ਹੋਏ ਅਨੋਖੇ ਢੰਗ ਨਾਲ ਪ੍ਰਦਰਸ਼ਨ


 ਅੱਜ ਸਿੱਖਿਆ ਮੰਤਰੀ ਪੰਜਾਬ ਦੇ ਸ਼ਹਿਰ ਦੇ ਬਜ਼ਾਰਾਂ ਵਿਚ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਾਮਿਆ ਵੱਲੋਂ ਕਾਂਗਰਸ ਸਰਕਾਰ ਦੇ ਮੰਤਰੀਆ ਅਤੇ ਆਗੁਆ ਵੱਲੋਂ ਕੀਤੇ ਵਾਅਦਿਆ ਤੇ ਤੰਜ ਕਸਦੇ ਹੋਏ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ।ਅੱਜ ਸੂਬੇ ਭਰ ਤੋਂ ਆਏ ਦਫਤਰੀ ਕਾਮਿਆ ਵੱਲੋਂ ਬੀ.ਐਸ.ਐਨ.ਐਲ ਪਾਰਕ ਵਿਚ ਇਕੱਤਰ ਹੋਣ ਉਪਰੰਤ ਗੁਬਾਰੇ ਹੱਥਾ ਵਿਚ ਫੜ ਕੇ ਸ਼ਹਿਰ ਦੇ ਬਜ਼ਾਰਾਂ ਨੂੰ ਚਾਲੇ ਪਾ ਦਿੱਤੇ।


ਆਗੂਆ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਵੱਲੋਂ ਸੱਤਾ ਵਿਚ ਆਉਣ ਸਮੇਂ ਜੋ ਵਾਅਦੇ ਕੀਤੇ ਗਏ ਸਨ ਉਹ ਬਹੁਤ ਵੱਡੇ ਸਨ ਤੇ ਜੋ ਵਾਅਦੇ ਅੱਜ ਕੀਤੇ ਜਾ ਰਹੇ ਹਨ ਉਹ ਵੀ ਵੱਡੇ ਹਨ ਅਤੇ ਜੋ ਕਿਹਾ ਜਾ ਰਿਹਾ ਹੈ ਕਿ 4 ਸਾਲਾਂ ਦੋਰਾਨ ਵਾਅਦੇ ਪੂਰੇ ਕੀਤੇ ਹਨ ਉਹ ਵੀ ਵੱਡੇ ਹਨ। ਇਹ ਸਾਰੀਆ ਚੀਜ਼ਾਂ ਇਸ ਰੂਪ ਵਿਚ ਵਿਖਾਈਆ ਜਾ ਰਹੀਆ ਹਨ ਜਿਵੇਂ ਇਕ ਗੁਬਾਰਾ ਹਵਾ ਭਰਨ ਤੋਂ ਬਾਅਦ ਬਹੁਤ ਵੱਡਾ ਜਾਪਦਾ ਹੈ ਦੇਖਣ ਵਿਚ ਲਗਦਾ ਹੈ ਕਿ ਇਹ ਬਹੁਤ ਵੱਡੀ ਚੀਜ਼ ਹੈ ਪਰ ਅਸਲ ਵਿਚ ਜਦ ਉਸ `ਚ ਝਾਤ ਮਾਰੀ ਜਾਦੀ ਹੈ ਤਾਂ ਉਸ ਵਿਚ ਸਿਰਫ ਹਵਾ ਹੀ ਹੁੰਦੀ ਹੈ ਅਤੇ ਜਿਵੇ ਹੀ ਅਸੀ ਉਸ ਨੂੰ ਖੋਲਦੇ ਹਾਂ ਹਵਾ ਨਿਕਲ ਜ਼ਾਦੀ ਹੈ ਤਾਂ ਸਿਰਫ ਛੋਟਾ ਜ਼ਿਹਾ ਰਬੜ ਹੀ ਬਚਦਾ ਹੈ।


ਇਸੇ ਤਰ੍ਹਾ ਹੀ ਕਾਂਗਰਸ ਸਰਕਾਰ ਵੱਲੋਂ ਵਾਅਦੇ ਵੱਡੇ ਕੀਤੇ ਗਏ ਸੀ ਅਤੇ ਵਿਖਾਇਆ ਜਾ ਰਿਹਾ ਹੈ ਕਿ ਅਸੀ ਵੱਡੇ ਵਾਅਦੇ ਪੂਰੇ ਕੀਤੇ ਹਨ। ਪਰ ਕਾਂਗਰਸ ਸਰਕਾਰ ਦੇ ਵਾਅਦੇ ਤੇ ਦਾਅਵੇ ਇਕ ਗੁਬਾਰੇ ਵਾਂਗ ਹੀ ਹਨ ਵਾਅਦੇ ਹਵਾ ਵਿਚ ਹੀ ਹਨ ਅਤੇ ਸਾਰੇ ਮਸਲੇ ਹਵਾ ਹਵਾਈ ਹੀ ਹੋ ਰਹੇ ਹਨ। ਇਹ ਸਬ ਕਾਂਗਰਸ ਸਰਕਾਰ ਵੱਲੋਂ ਵਿਖਾਵਾ ਹੀ ਕੀਤਾ ਜਾ ਰਿਹਾ ਹੈ, ਪੰਜਾਬ ਦੇ ਨੋਜਵਾਨਾਂ ਅਤੇ ਕੱਚੇ ਮੁਲਾਜ਼ਮਾਂ ਦੇ ਪੱਲੇ ਛੋਟਾ ਰਬੜ ਦਾ ਟੁਕੜਾਂ ਹੀ ਲੱਗ ਰਿਹਾ ਹੈ।


ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਲਈ ਅਤੇ ਆਮ ਜਨਤਾ ਤੱਕ ਸੱਚਾਈ ਪਹੁੰਚਾਉਣ ਲਈ ਨਿਵੇਕਲੀ ਪਹਿਲ ਕਰਦੇ ਹੋਏ ਹਵਾ ਭਰੇ ਗੁਬਾਰੇ ਜਿੰਨ੍ਹਾ ਤੇ ਸਰਕਾਰ ਦੇ ਝੂਟੇ ਵਾਅਦੇ ਛਾਪੇ ਹੋਏ ਹਨ ਲੈ ਕੇ ਸੰਗਰੂਰ ਦੇ ਬਜ਼ਾਰਾਂ ਵਿਚ ਆਏ ਹਨ ਅਤੇ ਸੰਗਰੂਰ ਦੀ ਜਨਤਾ ਨੂੰ ਇਹਨਾ ਲੀਡਰਾਂ ਦੇ ਝੂਠੇ ਵਾਅਦਿਆ ਤੋਂ ਭਵਿੱਖ ਵਿਚ ਬਚਣ ਦੀ ਅਪੀਲ ਕਰ ਰਹੇ ਹਨ।


ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਅਸ਼ੀਸ਼ ਜੁਲਾਹਾ,ਪਰਵੀਨ ਸ਼ਰਮਾਂ,ਚਮਕੋਰ ਸਿੰਘ, ਦੇਵਿੰਦਰਜੀਤ ਸਿੰਘ, ਰਜਿੰਦਰ ਸਿੰਘ ਸੰਧਾ ਜਤਿਨ ਮਹਿਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੋਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ। ਆਗੂਆ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆ ਦੀ ਤਨਖਾਹ ਵਿਚ ਕਟੋਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆ ਦੀਆ ਦੂਰ ਦੂਰਾਡੇ ਬਦਲੀਆ ਕੀਤੀਆ ਜਾ ਰਹੀਆ ਹਨ।


ਆਗੂਆ ਨੇ ਕਿਹਾ ਕਿ ਸੂਬੇ ਦੇ ਦਫਤਰੀ ਮੁਲਾਜ਼ਮ ਸਰਕਾਰ ਦੇ ਆਗੂਆ ਨੂੰ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੁਆ ਨੇ ਦੱਸਿਆ ਕਿ ਬੀਤੇ ਦਿਨੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਆਖਰੀ ਬਜ਼ਟ ਵਿਚ ਕਿਹਾ ਗਿਆ ਕਿ ਸਰਕਾਰ ਨੇ ਤਕੀਬਨ 14000 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ 900 ਦੇ ਕਰੀਬ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।


ਆਗੁਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ। ਆਗੂਆ ਨੇ ਕਿਹਾ ਕਿ ਕਿ ਜੇਕਰ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਸੀ ਤਾਂ ਅੱਜ ਫਿਰ ਉਹੀ ਤਰਜ਼ ਤੇ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਤੇ ਕਿਓ ਆਨਾਕਾਨੀ ਕੀਤੀ ਜਾ ਰਹੀ ਹੈ ਜਦਕਿ ਅਧਿਆਪਕਾਂ ਨੂੰ ਪੱਕਾ ਕਰਨ ਲਈ ਇਸੇ ਏ ਜੀ ਪੰਜਾਬ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ।


ਆਗੂਆ ਨੇ ਕਿਹਾ ਕਿ ਉਹ ਹਰ ਇਕ ਦਰ ਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀ ਫੜ ਰਿਹਾ ਤੇ ਵੋਟਾਂ ਦਾ ਸਮਾਂ ਵੀ ਦਿਨ ਬ ਦਿਨ ਨਜ਼ਦੀਕ ਆ ਰਿਹਾ ਹੈ। ਆਗੂਆ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆ ਦੀ ਪੋਲ ਖੋਲਣ ਲਈ ਵੱਖੋ ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਇਸ ਤੋਂ ਬਾਅਦ ਹੁਣ ਮੁਲਾਜ਼ਮ ਮੁੱਖ ਮੰਤਰੀ ਦੇ ਚੰਡੀਗੜ੍ਹ ਨਿਵਾਸ ਵੱਲ ਕੂਚ ਕਰਨਗੇ ਅਤੇ ਅਜਿਹਾ ਪ੍ਰਦਰਸ਼ਨ ਕਰਨਗੇ ਜੋ ਕਾਂਗਰਸ ਪਾਰਟੀ ਨੂੰ ਕੱਚੇ ਮੁਲਾਜ਼ਮਾਂ ਦੀ ਗੱਲ ਸੁਨਣ ਨੂੰ ਮਜ਼ਬੂਰ ਕਰ ਦੇਵੇਗਾ। ਪ੍ਰਸਾਸ਼ਨ ਵੱਲੋਂ ਤਹਿਸੀਲਦਾਰ ਸੰਗਰੂਰ ਅਤੇ ਡੀ ਐਸ ਪੀ ਸੰਗਰੂਰ ਵੱਲੋਂ ਰੈਸਟ ਹਾਊਸ ਵਿਖੇ ਮੁਲਾਜ਼ਮਾਂ ਦਾ ਮੰਗ ਪੱਤਰ ਲਿਆ ਅਤੇ ਹਫਤੇ ਦੇ ਅੰਦਰ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।

Featured post

DIRECT LINK PUNJAB BOARD CLASS 10 RESULT ACTIVE : 10 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ , ਨਤੀਜਾ ਕਰੋ ਡਾਊਨਲੋਡ

Link For Punjab Board  10th RESULT 2024  Download result here latest updates on Pbjobsoftoday  Punjab School Education Board 10th Ka Result ...

RECENT UPDATES

Trends