ਆਪਣੇ ਸਕੂਲਾਂ ਵਿੱਚ ਹੀ ਪ੍ਰੈਕਟਿਕਲ ਪ੍ਰੀਖਿਆਵਾਂ ਲੈਣ ਦੀਆਂ ਹਦਾਇਤਾਂ


 ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ ਨੇ ਦੇਸ਼ ਭਰ ਚ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ ਦੇ ਆਪਣੇ ਸਕੂਲ ਹੀ ਪ੍ਰੈਕਟੀਕਲ ਲੈਣਗੇ ਜੋ ਆਨਲਾਈਨ ਹੋਣਗੇ। ਕਈ ਵਿਦਿਆਰਥੀਆਂ ਨੇ ਸੀਬੀਐੱਸਈ ਨੂੰ ਅਪੀਲ ਕੀਤੀ ਸੀ ਕਿ ਕਰੋਨਾ ਕਾਰਨ ਉਹ ਹੋਰ ਰਾਜਾਂ ਵਿੱਚ ਫਸੇ ਹੋਏ ਹਨ। ਇਸ ਕਰ ਕੇ ਉਥੇ ਪ੍ਰੈਕਟੀਕਲ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਬੋਰਡ ਨੇ ਪਹਿਲਾਂ ਵਿਦਿਆਰਥੀਆਂ ਨੂੰ ਕਹਿ ਦਿੱਤਾ ਸੀ ਕਿ ਉਹ ਜੇ ਕਿਸੇ ਹੋਰ ਰਾਜ ਵਿੱਚ ਹਨ ਤਾਂ ਉਥੋਂ ਦੇ ਕਿਸੇ ਵੀ ਸਕੂਲ ਵਿਚ ਪ੍ਰੈਕਟੀਕਲ ਦੇ ਸਕਦੇ ਹਨ। ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਸਵਯਮ ਭਾਰਦਵਾਜ ਨੇ ਅੱਜ ਪੱਤਰ ਜਾਰੀ ਕਰ ਕੇ ਸਕੂਲਾਂ ਨੂੰ ਕਿਹਾ ਕਿ ਸਕੂਲ ਆਪਣੇ ਬੱਚਿਆਂ ਦੇ ਆਨਲਾਈਨ ਪ੍ਰੈਕਟੀਕਲ ਲੈਣ ਤੋਂ ਇਨ੍ਹਾਂ ਦੇ ਅੰਕ 28 ਜੂਨ ਤੋਂ ਪਹਿਲਾਂ ਬੋਰਡ ਨੂੰ ਭੇਜਣ। 



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends