ਕੌਮਾਂਤਰੀ ਯੋਗ ਦਿਵਸ' ਮੌਕੇ ਸਰਕਾਰੀ ਸਕੂਲਾਂ ਦੇ ਨਿਆਣਿਆਂ- ਸਿਆਣਿਆਂ ਵੱਲ੍ਹੋਂ ਕੀਤੇ ਯੋਗ ਆਸਣ

 'ਕੌਮਾਂਤਰੀ ਯੋਗ ਦਿਵਸ' ਮੌਕੇ ਸਰਕਾਰੀ ਸਕੂਲਾਂ ਦੇ ਨਿਆਣਿਆਂ- ਸਿਆਣਿਆਂ ਵੱਲ੍ਹੋਂ ਕੀਤੇ ਯੋਗ ਆਸਣ


ਦੂਰਦਰਸ਼ਨ ਦੇ ਡੀ ਡੀ ਪੰਜਾਬੀ 'ਤੇ ਵੀ ਪੇਸ਼ ਕੀਤਾ ਗਿਆ ਵਿਸ਼ੇਸ਼ ਪ੍ਰੋਗਰਾਮ



ਚੰਡੀਗੜ੍ਹ 21 ਜੂਨ ( ਹਰਦੀਪ ਸਿੰਘ ਸਿੱਧੂ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਨਾਲ ਨਾਲ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਵੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ।ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਅਤੇ ਰੋਜ਼ਾਨਾ ਕਸਰਤ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ,ਉੱਥੇ ਹੀ ਕੌਮਾਂਤਰੀ ਯੋਗ ਦਿਵਸ ਮੌਕੇ ਵੀ ਆਨਲਾਈਨ ਸਮਾਗਮ ਕੀਤੇ ਗਏ।

ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਨਸਾ ਅੰਜੂ ਗੁਪਤਾ,ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਜੀਵ ਕੁਮਾਰ ਗੋਇਲ,ਸਤਿੰਦਰਬੀਰ ਸਿੰਘ ਡੀਈਓ ਸੈਕੰਡਰੀ ਅੰਮ੍ਰਿਤਸਰ, ਸਰਬਜੀਤ ਸਿੰਘ ਤੂਰ ਡੀਈਓ ਸੈਕੰਡਰੀ ਬਰਨਾਲਾ, ਲਖਵੀਰ ਸਿੰਘ ਸਮਰਾ ਡੀਈਓ ਸੈਕੰਡਰੀ ਲੁਧਿਆਣਾ, ਜਸਵਿੰਦਰ ਕੌਰ ਡੀਈਓ ਐਲੀਮੈਂਟਰੀ ਲੁਧਿਆਣਾ,ਮੇਵਾ ਸਿੰਘ ਸਿੱਧੂ ਡੀਈਓ ਸੈਕੰਡਰੀ ਬਠਿੰਡਾ,ਸ਼ਿਵਪਾਲ ਗੋਇਲ ਡੀਈਓ ਐਲੀਮੈਂਟਰੀ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਕੋਰੋਨਾ ਤੋਂ ਬਚਾਅ ਸੰਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਆਨਲਾਈਨ ਤਰੀਕੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਪੋ ਆਪਣੇ ਘਰਾਂ ਵਿੱਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਵੱਲੋਂ ਘਰਾਂ ਵਿੱਚ ਕੀਤੇ ਯੋਗ ਦੀਆਂ ਤਸਵੀਰਾਂ ਅਤੇ ਵੀਡੀਓ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ,ਉੱਥੇ ਹੀ ਬਹੁਤ ਸਾਰੇ ਸਕੂਲਾਂ ਵੱਲੋਂ ਆਨਲਾਈਨ ਤਰੀਕੇ ਇਕੱਤਰ ਹੋ ਕੇ ਵੀ ਯੋਗ ਕੀਤਾ ਗਿਆ।

ਸਕੂਲ ਮੁੱਖੀਆਂ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਸਮਾਗਮਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਵੱਡੀ ਪੱਧਰ 'ਤੇ ਇਸ ਪ੍ਰੋਗਰਾਮ ਨਾਲ ਜੁੜ ਕੇ ਵੀ ਯੋਗ ਕੀਤਾ ਗਿਆ।

 ਸਕੂਲ ਮੁਖੀਆਂ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਯੋਜਿਤ ਆਨਲਾਈਨ ਯੋਗ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਯੋਗ ਕੀਤਾ ਗਿਆ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends