ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਵਿਰੋਧ ਵਿੱਚ ਸਕੱਤਰੇਤ ਮੁਲਾਜ਼ਮਾਂ ਵੱਲੋਂ ਹੜਤਾਲ



ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਵਿਰੋਧ ਵਿੱਚ ਸਕੱਤਰੇਤ ਮੁਲਾਜ਼ਮਾਂ ਵੱਲੋਂ ਹੜਤਾਲ



ਚੰਡੀਗੜ੍ਹ 23 ਜੂਨ 2021 ( ) ਅੱਜ ਪੰਜਾਬ ਸਰਕਾਰ ਨੂੰ ਉਸ ਵੇਲੇ ਹੱਥਾਂ ਪੈਰਾਂ ਦੀਆਂ ਪੈ ਗਈਆਂ ਜਦੋਂ ਪੀ.ਐਸ.ਐਮ.ਐਸ.ਯੂ. ਦੇ ਸੱਦੇ ਤੇ ਅੱਜ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਦੇ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਵਿੱਚ ਸ਼ਾਮਿਲ ਹੁੰਦਿਆਂ ਸਵੇਰ ਤੋਂ ਹੀ ਸਰਕਾਰੀ ਦਫਤਰਾਂ ਤੋਂ ਵਾਕ ਆਊਟ ਕਰਨਾ ਸ਼ੁਰੂ ਕਰ ਦਿੱਤਾ। ਪੰਜਾਬ ਸਿਵਲ ਸਕੱਤਰੇਤ—1 ਅਤੇ ਪੰਜਾਬ ਸਿਵਲ ਸਕੱਤਰੇਤ—2 ਵਿਖੇ ਸ਼ਾਖਾਵਾਂ ਵਿੱਚ ਸੁਨਸਾਨ ਛਾਈ ਰਹੀ। ਮੁਲਾਜ਼ਮਾਂ ਵਿੱਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਕਰਕੇ ਬਹੁਤ ਰੋਸ ਪਾਇਆ ਜਾ ਰਿਹਾ ਸੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 18 ਜੂਨ 2021 ਨੂੰ ਕੈਬਿਨਟ ਦੀ ਮੀਟਿੰਗ ਵਿੱਚ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਪ੍ਰਵਾਨ ਕੀਤੀ ਗਈ।

 ਮੁਲਾਜ਼ਮਾਂ ਦਾ ਪੱਖ ਹੈ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਹੀਂ ਹੋ ਰਿਹਾ ਜਦਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਦੀ ਮੁਲਾਜ਼ਮ ਵਰਗ ਪਿਛਲੇ 10 ਸਾਲਾਂ ਤੋਂ ਉਡੀਕ ਕਰ ਰਿਹਾ ਹੈ। ਪ੍ਰੰਤੂ, ਕਮਿਸ਼ਨ ਦੀਆਂ ਸਿਫਾਰਸ਼ਾਂ ਵੇਖ ਕੇ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। 




ਇਹ ਵੀ ਦੱਸ ਦੇਈਏ ਕਿ ਮੁਲਾਜ਼ਮਾਂ ਦੀ ਹੜਤਾਲ 23.06.2021 ਤੋਂ 27.06.2021 ਤੱਕ ਜਾਰੀ ਰਹੇਗੀ ਜਿਸ ਵਿੱਚ ਪੰਜਾਬ ਸਿਵਲ ਸਕੱਤਰੇਤ ਤੋਂ ਲੈਕੇ ਡੀ.ਸੀ. ਦਫਤਰ, ਪਟਵਾਰ ਦਫਤਰ ਅਤੇ ਹੋਰ ਖੇਤਰੀ ਦਫਤਰਾਂ ਵਿੱਚ ਇਸ ਦੌਰਾਨ ਕੰਮ ਕਾਜ ਬੰਦ ਰਹੇਗਾ। ਇਸੇ ਵਿਰੋਧ ਦੇ ਚਲਦਿਆਂ ਕੱਲ ਮਿਤੀ 22.06.2021 ਨੂੰ ਜਲੰਧਰ ਵਿੱਖ ਸ਼ਹੀਦ ਭਗਤ ਸਿੰਘ ਯਾਦਗਾਰੀ ਹਾਲ ਵਿਖੇ ਸਾਂਝਾ ਮੁਲਾਜ਼ਮ ਫਰੰਟ ਦੇ ਸੱਦੇ ਤੇ ਪੰਜਾਬ ਰਾਜ ਦੀਆਂ ਸਮੂਹ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਐਕਸ਼ਨਾਂ ਸਬੰਧੀ ਫੈਸਲੇ ਲਏ। ਇਸ ਤਹਿਤ ਮਿਤੀ 8—9 ਜੁਲਾਈ 2021 ਨੂੰ ਪੰਜਾਬ ਭਰ ਵਿੱਚ ਮੁਲਾਜ਼ਮਾਂ ਦੇ ਹਰ ਵਰਗ ਵੱਲੋਂ ਕਲਮਛੋੜ, ਟੂਲਡਾਊਨ, ਚੱਕਾ ਜਾਮ, ਸਫਾਈ ਦੇ ਕੰਮ ਬੰਦ ਕਰਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਮਿਤੀ 29.07.2021 ਨੂੰ ਪੰਜਾਬ ਰਾਜ ਦੇ ਸਮੂਹ ਮੁਲਾਜ਼ਮ ਅਤੇ ਪੈਂਨਸ਼ਨਰ ਸਮੂਹਿਕ ਛੁੱਟੀ ਲੈਕੇ ਰਾਜ ਪੱਧਰੀ ਰੈਲੀ ਕਰਕੇ ਕਾਂਗਰਸ ਸਰਕਾਰ ਨੂੰ ਪੰਜਾਬ ਵਿੱਚੋਂ ਰਾਜਨੀਤਿਕ ਤੌਰ ਤੇ ਖ਼ਤਮ ਕਰਨ ਦਾ ਅਹਿਦ ਲੈਣਗੇ। 


ਇਸ ਹੜਤਾਲ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਸਮੂਹ ਜੱਥੇਬੰਦੀਆਂ ਜਿਨ੍ਹਾਂ ਵਿੱਚ ਪੰਜਾਬ ਸਿਵਲ ਸਕੱਤਰੇਤ ਆਫਿਸਰਜ਼ ਐਸੋਸੀਏਸ਼ਨ ਤੋਂ ਗੁਰਿੰਦਰ ਸਿੰਘ ਭਾਟੀਆ, ਦਵਿੰਦਰ ਸਿੰਘ ਜੁਗਨੀ, ਪਰਮਦੀਪ ਸਿੰਘ ਭਬਾਤ, ਗੁਰਦੀਪ ਸਿੰਘ, ਮਨਜੀਤ ਸਿੰਘ ਰੰਧਾਵਾ ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਮਲਕੀਤ ਸਿੰਘ ਓਜਲਾ, ਰਾਜੇਸ਼ ਰਾਣੀ, ਸੁਦੇਸ਼ ਕੁਮਾਰੀ, ਜਸਵੀਰ ਕੌਰ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵੱਲੋਂ ਗੁਰਪ੍ਰੀਤ ਸਿੰਘ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਨੀਰਜ ਕੁਮਾਰ, ਪ੍ਰਵੀਨ ਕੁਮਾਰ, ਸੰਦੀਪ, ਕੁਲਵਿੰਦਰ ਸਿੰਘ, ਮਨਦੀਪ ਚੌਧਰੀ, ਗੁਰਵੀਰ ਸਿੰਘ, ਸੁਖਜੀਤ ਕੌਰ, ਇੰਦਰਪਾਲ ਭੰਗੂ, ਮਿਥੁਨ ਚਾਵਲਾ, ਸਾਹਿਲ ਸ਼ਰਮਾ, ਸਕੱਤਰੇਤ ਦਰਜਾ—4 ਐਸੋਸੀਏਸ਼ਨ ਤੋਂ ਬਲਰਾਜ ਸਿੰਘ ਦਾਊਂ, ਮੋਤੀ ਲਾਲ, ਵਿੱਤੀ ਕਮਿਸ਼ਨਰ ਸਕੱਤਰੇਤ ਸਟਾਫ ਐਸੋਸੀਏਸ਼ਨ ਤੋਂ ਕੁਲਵੰਤ ਸਿੰਘ, ਰੂਪਿੰਦਰ ਸਿੰਘ ਰੂਪੀ, ਅਲਕਾ ਚੋਪੜਾ, ਨੀਲਮ ਰਾਣੀ ਪ੍ਰਾਹੁਣਚਾਰੀ ਵਿਭਾਗ ਤੋਂ ਮਹੇਸ਼ ਚੰਦਰ ਅਤੇ ਬਜਰੰਗ ਯਾਦਵ ਆਦਿ ਸ਼ਾਮਿਲ ਹੋਏ। 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends