ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ ਤੇ ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ

ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ ਤੇ ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ -  ਜੀ ਟੀ ਯੂ*


*ਅਖੌਤੀ ਸਿੱਖਿਆ ਮਾਡਲ ਰਾਹੀਂ ਅਧਿਆਪਕ ਦਾ ਸੋਸ਼ਣ ਬੰਦ ਕੀਤਾ ਜਾਵੇ - ਚਾਹਲ*

 


 ਮੁਹਾਲੀ  : 19  ਜੂਨ (        ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਤੇ ਸਹਾਇਕ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤਰੁੰਤ ਪੱਕਾ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ਅਧਿਆਪਕਾਂ ਤੇ ਬੇਰੁਜਗਾਰਾਂ ਨੂੰ ਪੱਕੀ ਨੌਕਰੀ ਨਾਂ ਦੇ ਕੇ ਧੱਕੇ ਮਾਰ ਰਹੀ ਹੈ।

Also read: 

 



ਉਹਨਾਂ ਕਿਹਾ ਕਿ  ਜਿਨ੍ਹਾਂ ਵਲੰਟੀਅਰ ਅਧਿਆਪਕਾਂ ਨੇ ਆਪਣੀ ਜਵਾਨੀ ਦੇ ਸੁਨਿਹਰੀ 15-15 ਸਾਲ ਨਿਗੂਣੀਆਂ ਤਨਖਾਹਾਂ ਤੇ ਵਿਭਾਗ ਦੀ ਸੇਵਾ ਕੀਤੀ ਹੈ, ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮਾਤਾਬਿਕ ਬਿਨਾਂ ਸ਼ਰਤ ਉਹਨਾਂ ਨੂੰ ਪੱਕਾ ਕੀਤਾ ਜਾਵੇ ਤੇ ਉਹਨਾਂ ਦਾ ਸੋਸ਼ਣ ਬੰਦ ਕੀਤਾ ਜਾਵੇ। 



All about Cabinet meeting decision and 6th Pay commission report ,read here 


 ਉਹਨਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਮੰਤਰੀ ਤੇ ਆਹਲਾ ਅਧਿਕਾਰੀ ਅਖੌਤੀ ਕੇਦਰੀ ਸਿੱਖਿਆ ਨੀਤੀ 2020 ਲਾਗੂ ਕਰਕੇ ਵਿਭਾਗ ਨੂੰ ਫਰਜ਼ੀ ਅੰਕੜਿਆਂ ਰਾਹੀਂ ਭਾਰਤ ਵਿਚ ਪਹਿਲੇ ਨੰਬਰ ਤੇ ਦੱਸ ਰਹੇ ਹਨ ਤੇ ਦੂਸਰੇ ਪਾਸੇ ਜਮੀਨੀ ਹਕੀਕਤ ਲੋਕਾਂ ਦੇ ਸਾਹਮਣੇ ਹੈ ਕਿ ਚਿਰਾਂ ਤੋਂ ਆਪਣਾ ਰੁਜਗਾਰ ਪੱਕਾ ਕਰਾਉਣ ਲਈ ਵਲੰਟੀਅਰ ਅਧਿਆਪਕ ਹੱਥਾਂ ਵਿਚ ਪੈਟਰੋਲ ਦੀਆਂ ਬੋਤਲਾਂ ਤੇ ਸਲਫਾਸ ਦੇ ਪੈਕਟ ਲੈ ਕੇ ਸਿੱਖਿਆ ਸਕੱਤਰ ਦੇ ਦਫਤਰ ਤੇ ਚੜੇ ਹੋਏ ਹਨ ਤੇ ਵਿਭਾਗ ਦੇ ਨੰਬਰ ਇਕ ਹੋਣ ਦੇ ਡਰਾਮੇ ਦੀ ਫੂਕ ਕੱਢ ਰਹੇ ਹਨ।ਇਸੇ ਤਰਾਂ ਸਿੱਖਿਆ ਵਿਭਾਗ ਵਿਚ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਤੇ ਪੱਕੀ ਭਰਤੀ ਕਰਾਉਣ ਲਈ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਹਰ ਰੋਜ ਪਟਿਆਲਾਂ ਤੇ ਸੰਗਰੂਰ ਵਿਚ ਪਸ਼ੂਆਂ ਵਾਂਗ ਕੁੱਟ ਕੇ ਉਹਨਾਂ ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਵਲੰਟੀਅਰ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਰੁਜਗਾਰ ਵਾਸਤੇ ਲੜੇ ਜਾ ਰਹੇ ਹਰ ਤਰਾਂ ਦੇ ਘੋਲ ਦੀ ਹਮਾਇਤ ਕਰਦੀ ਹੈ ਤੇ ਮੰਗਾਂ ਦੇ ਹੱਲ ਤੱਕ ਉਹਨਾਂ ਦਾ ਸਮੱਰਥਨ ਜਾਰੀ ਰਹੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends