ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ-2021 (12th PSEB Results)ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।
ਬੋਰਡ ਦੇ ਅਧਿਕਾਰੀਆਂ ਨੇ ਵਰਚੁਅਲ ਮੀਟਿੰਗ ਰਾਹੀਂ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਜਿਸ ਦੌਰਾਨ ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਵੈੱਬਸਾਈਟ (http://www.pseb.ac.in) ‘ਤੇ ਦੇਖ ਸਕਦੇ ਹਨ।
ਇਸ ਵਾਰ ਪ੍ਰੀਖਿਆ ਲਈ ਕੁੱਲ 2 ਲੱਖ 92 ਹਜ਼ਾਰ 663 ਬੱਚੇ ਪ੍ਰੀਖਿਆ ਲਈ ਅਪੀਅਰ ਹੋਏ ਸਨ, ਜਿਨ੍ਹਾਂ ਵਿੱਚੋਂ 2 ਲੱਖ 82 ਹਜ਼ਾਰ 349 ਵਿਦਿਆਰਥੀ ਪਾਸ ਹੋਏ ਹਨ ਤੇ ਕਰੀਬ 10314 ਬੱਚਿਆਂ ਦਾ ਰਿਜਲਟ ਜਾਂ ਤਾਂ ਲੇਟ ਆਵੇਗਾ ਜਾਂ ਫੇਲ੍ਹ ਹੋ ਗਏ ਹਨ।
ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪਾਸ ਫ਼ੀਸਦ ਨਤੀਜੇ ਜਿਆਦਾ ਚੰਗੇ ਹਨ ਤੇ ਕੁਲ ਪਾਸ ਫ਼ੀਸਦ 96.48 ਰਿਹਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਸ ‘ਚ ਲੜਕੀਆਂ ਨੇ ਮੁੜ ਤੋਂ ਬਾਜ਼ੀ ਮਾਰ ਲਈ ਹੈ।
94.71 ਫ਼ੀਸਦ ਲੜਕੇ 97.34 ਫ਼ੀਸਦ ਲੜਕੀਆਂ ਪਾਸ ਹੋਈਆਂ ਹਨ। ਪਿਛਲੇ ਸਾਲ ਨਾਲੋਂ ਇਸ ਵਾਰ ਰਿਜਲਟ ਕਾਫੀ ਸ਼ਾਨਦਾਰ ਰਿਹਾ ਹੈ ਯਾਨੀਕਿ ਇਸ ਵਾਰ 3 ਫ਼ੀਸਦ ਨਤੀਜੇ ਜਿਆਦਾ ਆਏ ਹਨ।
ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਜਿਹੜੇ ਬੱਚੇ ਇਸ ਨਤੀਜੇ ਤੋਂ ਖੁਸ਼ ਨਹੀਂ ਉਨ੍ਹਾਂ ਨੂੰ ਪੰਦਰਾਂ ਦਿਨ ਦਾ ਸਮਾਂ ਦਿੱਤਾ ਗਿਆ ਹੈ ਉਹ ਦੁਬਾਰਾ ਪੇਪਰ ਦੇ ਸਕਦੇ ਹਨ