ਪੰਜਾਬ ਦੇ ਖੇਤਰੀ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਾਰਨ ਅਤੇ ਕਪੂਰਥਲਾ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ 18 ਜੁਲਾਈ ਨੂੰ ਕਰਨਗੇ ਕੈਬਨਿਟ ਮੰਤਰੀ ਓ.ਪੀ.ਸੋਨੀ ਦੇ ਘਰ ਦਾ ਘਿਰਾਓ

 ਪੰਜਾਬ ਦੇ ਖੇਤਰੀ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਾਰਨ ਅਤੇ ਕਪੂਰਥਲਾ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ 18 ਜੁਲਾਈ ਨੂੰ ਕਰਨਗੇ ਕੈਬਨਿਟ ਮੰਤਰੀ ਓ.ਪੀ.ਸੋਨੀ ਦੇ ਘਰ ਦਾ ਘਿਰਾਓ  


ਪੰਜਾਬ ਸਰਕਾਰ ਵੱਲੋਂ ਅਧਿਆਪਕ ਮੰਗਾਂ ਹੱਲ ਨਾ ਕਰਨ ਖ਼ਿਲਾਫ਼ ਸੰਘਰਸ਼ ਤਿੱਖੇ ਕਰਨ ਦਾ ਐਲਾਨ  

   


ਅੰਮ੍ਰਿਤਸਰ, 15 ਜੁਲਾਈ ( ): ਛੇਵੇਂ ਪੰਜਾਬ ਤਨਖਾਹ ਕਮਿਸ਼ਨ ਰਾਹੀਂ ਤਨਖਾਹ/ਭੱਤਿਆਂ ਵਿੱਚ ਵਾਧੇ ਕਰਨ ਦੀ ਥਾਂ ਮੁਲਾਜ਼ਮਾਂ ‘ਤੇ ਵੱਡਾ ਆਰਥਿਕ ਹੱਲਾ ਵਿੱਡਣ, ਸਾਰੇ ਕੱਚੇ/ਸੁਸਾਇਟੀ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਪੰਜਾਬ ਸਰਕਾਰ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਬੀਤੀ 25 ਜੂਨ ਨੂੰ ਸਾਂਝਾ ਅਧਿਆਪਕ ਮੋਰਚਾ ਨਾਲ ਕੀਤੀ ਮੀਟਿੰਗ ਦੌਰਾਨ ਕਈ ਮੰਗਾਂ 'ਤੇ ਸਹਿਮਤੀ ਦੇਣ ਦੇ ਬਾਵਜੂਦ ਪੂਰੀਆਂ ਨਾ ਕਰਨ ਖ਼ਿਲਾਫ਼ ਸਮੂਹਿਕ ਵਿਰੋਧ ਦਾ ਮੁਜ਼ਾਹਰਾ ਕਰਨ ਲਈ 18 ਜੁਲਾਈ ਨੂੰ 12 ਕੈਬਨਿਟ ਮੰਤਰੀਆਂ/ਪੰਜਾਬ ਕਾਂਗਰਸ ਆਗੂਆਂ ਦੇ ਘਰਾਂ ਅੱਗੇ ਐਲਾਨੇ ਵਿਸ਼ਾਲ ਰੋਸ ਧਰਨਿਆਂ ਲਈ ਤਿਆਰੀ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ 29 ਜੁਲਾਈ ਨੂੰ ਪਟਿਆਲਾ ਸ਼ਹਿਰ ਵਿੱਚ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿਚ ਹੋਣ ਜਾ ਰਹੀ 'ਹੱਲਾ ਬੋਲ' ਰੈਲੀ ਵਿਚ ਹਜ਼ਾਰਾਂ ਅਧਿਆਪਕਾਂ ਨੂੰ ਸ਼ਾਮਿਲ ਕਰਵਾਉਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।


      ਇਸ ਸਬੰਧੀ ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ ਨੇ ਦੱਸਿਆ ਕਿ 18 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਓ.ਪੀ. ਸੋਨੀ, ਸੰਗਰੂਰ ਵਿਖੇ ਵਿਜੇਇੰਦਰ ਸਿੰਗਲਾ, ਲੁਧਿਆਣਾ ਵਿਖੇ ਭਾਰਤ ਭੂਸ਼ਣ ਆਸੂ, ਰੂਪਨਗਰ ਵਿਖੇ ਰਾਣਾ, ਮੋਹਾਲੀ ਵਿਖੇ ਬਲਵੀਰ ਸਿੰਘ ਸਿੱਧੂ, , ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ, ਕਾਦੀਆਂ (ਗੁਰਦਾਸਪੁਰ) ਵਿਖੇ ਤ੍ਰਿਪਤ ਬਾਜਵਾ (ਕਾਦੀਆਂ), ਫਿਰੋਜਪੁਰ ਵਿਖੇ ਰਾਣਾ ਗੁਰਮੀਤ ਸੌਢੀ, ਹੁਸ਼ਿਆਰਪੁਰ ਵਿਖੇ ਸ਼ਾਮ ਸੁੰਦਰ ਅਰੌੜਾ, ਪਟਿਆਲਾ ਵਿਖੇ ਬ੍ਰਹਮ ਮਹਿੰਦਰਾ, ਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਅਤੇ ਅਬੋਹਰ (ਫਾਜ਼ਿਲਕਾ) ਵਿਖੇ ਸੁਨੀਲ ਕੁਮਾਰ ਜਾਖੜ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਵੀ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। 

         ਪੰਜਾਬ ਅਤੇ ਯੂ ਟੀ ਸਾਂਝੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਜ਼ਿਲਾ ਅੰਮ੍ਰਿਤਸਰ ਦੇ ਕਨਵੀਨਰ ਗੁਰਦੀਪ ਸਿੰਘ ਬਾਜਵਾ ਜਿਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਜ਼ਿਲ੍ਹੇ ਵਿਚ ਵੱਖ ਵੱਖ ਵਿਭਾਗਾਂ ਵਿਚ ਸੇਵਾ ਨਿਭਾ ਰਹੇ ਪੰਜਾਬ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ, ਨੇ ਦੱਸਿਆ ਕਿ ਅਧਿਆਪਕਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਸਮੂਹ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਪਿਕਟਸ ‘ਚ ਰੈਗੂਲਰ ਕੰਪਿਊਟਰ ਫੈਕਲਟੀ, ਮੈਰੀਟੋਰੀਅਸ/ਆਦਰਸ਼ ਸਕੂਲਾਂ ਨੂੰ ਵਿਭਾਗ ਵਿੱਚ ਮਰਜ ਕਰਦਿਆਂ ਸਮੁੱਚਾ ਸਟਾਫ ਰੈਗੂਲਰ ਕਰਨਾ, ਸਾਲ 2011 ਦੌਰਾਨ ਤਨਖਾਹ ਅਨਾਮਲੀ ਕਮੇਟੀ ਵੱਲੋਂ 24 ਕੈਟਾਗਰੀਆਂ ਅਤੇ ਕੈਬਨਿਟ ਸਬ ਕਮੇਟੀ ਰਾਹੀਂ 239 ਕੈਟਾਗਰੀਆਂ ਨੂੰ ਮਿਲੇ ਵਾਧੇ ਬਰਕਰਾਰ ਰੱਖਦਿਆਂ, ਸਾਰਿਆਂ ‘ਤੇ ਇੱਕਸਮਾਨ ਉੱਚਤਮ ਗੁਣਾਂਕ (3.74) ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਪਰਖ ਸਮਾਂ ਐਕਟ ਰੱਦ ਕਰਕੇ 15-01-15 ਤੋਂ ਪੂਰੇ ਭੱਤੇ, ਸਲਾਨਾ ਵਾਧੇ, ਤਨਖਾਹਾਂ ਬਹਾਲ ਕਰਦਿਆਂ ਬਕਾਏ ਜਾਰੀ ਕਰਵਾਉਣ, ਸੰਗੀਤ ਟੀਚਰਜ਼ ਨਾਲ ਤਨਖਾਹ ਸਕੇਲਾਂ ‘ਚ ਹੋਈ ਧੱਕੇਸ਼ਾਹੀ ਦੂਰ ਕਰਨ, ਸਾਰੇ ਭੱਤੇ ਢਾਈ ਗੁਣਾ ਕੀਤੇ ਜਾਣਾ, ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਨਵੀ ਭਰਤੀ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕਰਵਾਉਣਾ, ਪੂਰੀ ਪੈਨਸ਼ਨ ਲਈ ਸਮਾਂ 25 ਤੋਂ ਘਟਾ ਕੇ 20 ਸਾਲ ਕਰਵਾਉਣਾ ਅਤੇ ਸਾਰੇ ਕਾਡਰਾਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣਾ ਅਤੇ 2364 ਸਮੇਤ ਸਾਰੀਆਂ ਭਰਤੀਆਂ ਦੀ ਪ੍ਰਕਿਰਿਆ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਵਾਉਣਾ, ਅਤੇ ਪੰਜਾਬ ਦੇ ਸਾਰੇ ਵਿਭਾਗਾਂ ਵਿਚ ਖਾਲੀ ਅਸਾਮੀਆਂ ਵਿਰੁੱਧ ਰੈਗੂਲਰ ਭਰਤੀ ਦਾ ਪ੍ਰਬੰਧ ਸ਼ਾਮਿਲ ਹੈ। ਇਸ ਦੇ ਨਾਲ ਹੀ ਸਾਰੀਆਂ ਬਦਲੀਆਂ ਲਾਗੂ ਹੋਣ, ਘਰਾਂ ਤੋਂ ਸਟੇਸ਼ਨ ਦੂਰੀ ਦੀ ਵੇਟੇਜ਼ ਦੇਕੇ ਸਾਰੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਮਿਲੇ। ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਸਿੱਖਿਆ ਨੀਤੀ-2020 ਦਾ ਪੰਜਾਬ ਵਿੱਚ ਅਮਲ ਬੰਦ ਹੋਵੇ। ਬੀ.ਪੀ.ਈ.ਓ. ਦਫਤਰਾਂ ਵਿੱਚ ਸਿਫਟ ਕੀਤੇ 228 ਪੀ.ਟੀ.ਆਈ ਮਿਡਲ ਸਕੂਲ ‘ਚ ਵਾਪਸ ਭੇਜੇ ਜਾਣ। ਕਰੋਨਾ ਲਾਗ ਤੋਂ ਬਚਾਅ ਪ੍ਰਬੰਧਾਂ ਤਹਿਤ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਫੌਰੀ ਖੋਲੇ ਜਾਣ। ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਦੇ ਰੋਕੇ ਰੈਗੂਲਰ ਪੱਤਰ ਜਾਰੀ ਹੋਣ। 180 ਈਟੀਟੀ ਟੈੱਟ ਪਾਸ ਨੂੰ ਜਬਰੀ ਨਵੇਂ ਨਿਯੁਕਤੀ ਪੱਤਰ ਦੇਣ ਦੀ ਥਾਂ ਮੁੱਢਲੇ ਭਰਤੀ ਇਸ਼ਤਿਹਾਰ ਦੇ ਨਿਯਮ ਲਾਗੂ ਹੋਣ। ਸਾਰੇ ਕਾਡਰਾਂ ਦੀਆਂ ਪ੍ਰਮੋਸ਼ਨਾਂ ਲਈ 75% ਕੋਟਾ ਬਹਾਲ ਕਰਦਿਆਂ ਪੈਡਿੰਗ ਤਰੱਕੀਆਂ ਤੁਰੰਤ ਹੋਣ। ਸੀਨੀਆਰਤਾ ਸੂਚੀਆਂ ਵਿੱਚ ਸ਼ਾਮਿਲ ਹੋਣੋ ਰਹਿੰਦੇ ਨਾਮ ਸ਼ਾਮਿਲ ਕਰਕੇ, ਸੂਚੀਆਂ ਫੌਰੀ ਅਪਡੇਟ ਹੋਣ। ਕੋਵਿਡ ਤੋਂ ਗ੍ਰਸਤ ਅਧਿਆਪਕਾਂ ਨੂੰ ਤਨਖਾਹ ਸਹਿਤ ਛੁੱਟੀ ਅਤੇ 50 ਲੱਖ ਦੀ ਐਕਸ -ਗਰੇਸ਼ੀਆ ਮਿਲਣੀ ਯਕੀਨੀ ਹੋਵੇ।

             ਮੀਟਿੰਗ ਵਿੱਚ ਜੋਗਿੰਦਰ ਸਿੰਘ, ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਮਾਨ, ਸੰਤ ਸੇਵਕ ਸਰਕਾਰੀਆ, ਸੁਖਦੇਵ ਪੰਨੂੰ ਮਨਜਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ ਮਾਨ, ਅਰਜਿੰਦਰ ਸਿੰਘ ਕਲੇਰ, ਕੁਲਵੰਤ ਸਿੰਘ ਡੇਅਰੀਵਾਲ, ਪ੍ਰਭਜਿੰਦਰ ਸਿੰਘ, ਸੰਜੀਵ ਕੁਮਾਰ, ਲਖਵਿੰਦਰ ਸਿੰਘ ਗਿੱਲ, ਗੁਰਬਿੰਦਰ ਸਿੰਘ ਖਹਿਰਾ, ਸੁਖਦੇਵ ਸਿੰਘ ਪੰਨੂ, ਨਿਰਮਲ ਸਿੰਘ ਆਨੰਦ, ਮੰਗਲ ਸਿੰਘ ਟਾਂਡਾ, ਸੁੱਚਾ ਸਿੰਘ ਟਰਪਈ, ਹਰਪ੍ਰੀਤ ਸਿੰਘ, ਰਾਜੇਸ਼ ਕੁਮਾਰ ਪ੍ਰਾਸ਼ਰ, ਕੁਲਦੀਪ ਸ਼ਰਮਾ, ਮਨਜੀਤ ਸਿੰਘ, ਸੁਧੀਰ ਢੰਗ, ਦੀਪਇੰਦਰ ਸਿੰਘ, ਸਰਬਜੀਤ ਸਿੰਘ , ਪ੍ਰੇਮ ਚੰਦ, ਪਰਮਿੰਦਰ ਸਿੰਘ ਰਾਜਾਸਾਂਸੀ, ਕੁਲਦੀਪ ਤੋਲਾ ਨੰਗਲ, ਕਰਮਜੀਤ ਸਿੰਘ, ਕੇ ਪੀ ,ਇੰਦਰਜੀਤ ਰਿਸ਼ੀ , ਮਨਜੀਤ ਸਿੰਘ ਬਾਠ, ਮਲਕੀਅਤ ਸਿੰਘ ਕੱਦਗਿੱਲ , ਹਰਜਿੰਦਰ ਪਾਲ ਸਿੰਘ ਸਠਿਆਲਾ, ਸੁਖਜੀਤ ਸਿੰਘ, ਰੂਪ ਲਾਲ, ਜਤਿਨ ਆਦਿ ਉਚੇਚੇ ਤੌਰ ਤੇ ਹਾਜ਼ਰ ਰਹੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends