ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਿੱਖਿਆ ਵਿਭਾਗ ਵਲੋਂ ਪੂਰੀ ਤਿਆਰੀ ਲਈ ਦੂਸਰੇ ਦੌਰ ਦੀ ਟਰੇਨਿੰਗ ਬਲਾਕ ਪੱਛਮੀਂ-2 ਵਿੱਚ ਅੱਜ ਤੋਂ ਸ਼ੁਰੂ ਹੋਈ।*
ਜਲੰਧਰ, 28 ਜੁਲਾਈ 2021( ਨਵੀਨ ਸ਼ਰਮਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਟ੍ਰੇਨਿੰਗ ਦੌਰਾਨ ਜਲੰਧਰ ਜਿਲ੍ਹੇ ਵਿੱਚ ਵਧੇਰੇ ਉਤਸ਼ਾਹ ਵੇਖਣ ਨੂੰ ਮਿਲਿਆ। ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਵਿਖੇ ਚੱਲ ਰਹੀ ਟ੍ਰੇਨਿੰਗ ਦੌਰਾਨ ਰਿਸੋਰਸ ਪਰਸਨ ਬੀ.ਐਮ. ਟੀ. ਸੰਦੀਪ ਸਿੱਧੂ ਨੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਦੱਸਿਆ ਕਿ ਇਹ ਸਰਵੇ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਤੇ ਇਸ ਵਾਰ ਪੰਜਾਬ ਇਸ ਸਰਵੇ ਵਿਚ ਦੇਸ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰੇਗਾ।
ਇਸ ਲਈ ਵਿਭਾਗ ਵੱਲੋਂ ਪੂਰੀ ਵਿਉਂਤਬੰਦੀ ਕੀਤੀ ਹੋਈ ਹੈ।ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਵੇ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰਨ। ਉਨ੍ਹਾਂ ਕਿਹਾ ਇਹ ਸਰਵੇ ਤੀਜੀ ,ਚੌਥੀ ਅੱਠਵੀਂ ਤੇ ਦਸਵੀਂ ਜਮਾਤ ਦਾ ਹੋ ਰਿਹਾ ਹੈ ਇਸ ਲਈ ਇਹਨਾਂ ਜਮਾਤਾਂ ਦੀ ਪੂਰੀ ਤਿਆਰੀ ਕਰਵਾਈ ਜਾਵੇ।ਇੱਥੇ ਬਲਾਕ ਪੱਛਮੀ-1 ਦੇ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਬਲਾਕ ਸਿੱਖਿਆ ਅਫਸਰ ਨਰੇਸ਼ ਕੁਮਾਰ ਦੀ ਯੋਗ ਅਗਵਾਈ ਤਹਿਤ ਲਗਾਈ ਗਈ।
ਇਸ ਵਰਕਸ਼ਾਪ ਦੌਰਾਨ ਰਾਮਪਾਲ ਸਿੰਘ ਜ਼ਿਲ੍ਹਾ ਸਿੱਖਿਆ (ਐ ਸਿੱ ), ਵਰਿੰਦਰ ਵੀਰ ਸਿੰਘ (ਪੀ ਪੀ ਡੀ ਸੀ) ਪ੍ਰਦੀਪ ਪ੍ਰਿਤਪਾਲ ਸਿੰਘ (ਪੀ ਪੀ ਏ ਡੀ ਸੀ) ਵਿਸ਼ੇਸ਼ ਤੌਰ ਪਹੁੰਚੇ ਤੇ ਉਨ੍ਹਾਂ ਟਰੇਨਿੰਗ ਦਾ ਜਾਇਜ਼ਾ ਲਿਆ।ਇਸ ਮੌਕੇ ਰਾਮਪਾਲ ਸਿੰਘ ਨੇ ਲਰਨਿੰਗ ਆਊਟ ਕਮ ਦੇ ਆਧਾਰ ਤੇ ਤਿਆਰ ਕੀਤੇ ਜਾ ਰਹੇ ਪ੍ਰਸ਼ਨ ਪੱਤਰਾ ਬਾਰੇ ਜਾਣਕਾਰੀ ਦਿੱਤੀ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਪ੍ਰੀਖਿਆ ਬਾਰੇ ਜਣਾਕਰੀ ਦਿੱਤੀ।
ਵਰਕਸ਼ਾਪ ਦੌਰਾਨ ਸੰਬੋਧਨ ਕਰਦੇ ਹੋਏ ਵਰਿੰਦਰ ਵੀਰ ਸਿੰਘ ਅਤੇ ਪ੍ਰਦੀਪ ਪ੍ਰਿਤਪਾਲ ਸਿੰਘ ਨੇ ਬਾਰਾਂ ਨਵੰਬਰ ਨੂੰ ਕਰਵਾਈ ਜਾ ਰਹੀ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੇ ਨਾਲ ਸੰਬੰਧਿਤ ਐੱਲ ਓ ਅਤੇ ਸਕੂਲ ਮੁਖੀਆਂ ਦੇ ਇਸ ਪ੍ਰੀਖਿਆ ਵਿਚ ਮਹੱਤਵਪੂਰਨ ਰੋਲ ਦੀ ਜਾਣਕਾਰੀ ਦਿੱਤੀ ਅਤੇ ਅਧਿਆਪਕਾਂ ਦੇ ਸਹਿਯੋਗ ਦੇ ਨਾਲ ਵਿਦਿਆਰਥੀਆਂ ਦੀ ਪੂਰਨ ਭਾਗੀਦਾਰੀ ਯਕੀਨੀ ਬਣਾਉਣ ਦਾ ਸੁਨੇਹਾ ਦਿੱਤਾ ਗਿਆ ।ਇਸ ਮੌਕੇ ਬਲਾਕ ਦੇ ਸਮੂਹ ਅਧਿਆਪਕ ਮੌਜੂਦ ਸਨ।