ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਵਿੱਚ ਅੱਵਲ ਦਰਜੇ ਦੀ ਪ੍ਰਾਪਤੀ ਲਈ ਅਧਿਆਪਕ ਸੂਖਮ ਯੋਜਨਾਬੰਦੀ ਨਾਲ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ- ਸਿੱਖਿਆ ਸਕੱਤਰ

 ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਵਿੱਚ ਅੱਵਲ ਦਰਜੇ ਦੀ ਪ੍ਰਾਪਤੀ ਲਈ ਅਧਿਆਪਕ ਸੂਖਮ ਯੋਜਨਾਬੰਦੀ ਨਾਲ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ- ਸਿੱਖਿਆ ਸਕੱਤਰ


 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਦੋ ਰੋਜ਼ਾ ਰੈਜ਼ੀਡੈਂਸ਼ੀਅਲ ਸਿਖਲਾਈ ਹੋਈ ਸੰਪੰਨ


ਅਗਸਤ ਮਹੀਨੇ ਤੋਂ ਸ਼ੁਰੂ ਹੋਣਗੇ ਰਿਵੀਜ਼ਨ ਟੈਸਟ



ਐੱਸ.ਏ.ਐੱਸ. ਨਗਰ 15 ਜੁਲਾਈ (ਪ੍ਰਮੋਦ ਭਾਰਤੀ ) ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਅਤੇ ਰਹਿਨੁਮਾਈ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਨੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਵਿੱਚ ਅੱਵਲ ਦਰਜੇ ਦੀ ਪ੍ਰਾਪਤੀ ਲਈ ਕਮਰ ਕਸ ਲਈ ਹੈ। ਇਸ ਉਦੇਸ਼ ਨੂੰ ਮੁੱਖ ਰੱਖਦਿਆਂ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ- ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 14 ਅਤੇ 15 ਜੁਲਾਈ ਨੂੰ ਦੋ ਰੋਜ਼ਾ ਰੈਜ਼ੀਡੈਂਸ਼ੀਅਲ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

    ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਵੱਲੋਂ ਕਰਵਾਏ ‘ਪਰਫਾਰਮੈਂਸ ਗਰੇਡਿੰਗ ਇੰਡੈਕਸ' ਵਿੱਚ ਪੰਜਾਬ ਦੇ ਪਹਿਲੇ ਨੰਬਰ ਤੇ ਆਉਣ ਦੀ ਮੁਬਾਰਕਬਾਦ ਦਿੰਦਿਆਂ ਸਾਲ 2021 ਵਿੱਚ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾਣ ਵਾਲੇ ‘ਰਾਸ਼ਟਰੀ ਪ੍ਰਾਪਤੀ ਸਰਵੇਖਣ-2021' ਵਿੱਚ ਅੱਵਲ ਦਰਜੇ ਦੀ ਪ੍ਰਾਪਤੀ ਲਈ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ਤੇ ਪੂਰੀ ਯੋਜਨਾਬੰਦੀ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਇਸ ਸੰਬੰਧੀ ਜ਼ਿਲ੍ਹਾ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਜ਼ਿਲ੍ਹਿਆਂ ਵਿੱਚ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨਾਲ ਇਸ ਸਰਵੇਖਣ ਸੰਬੰਧੀ ਮੀਟਿੰਗਾਂ ਕੀਤੀਆਂ ਜਾਣ। ਇਸ ਸਰਵੇਖਣ ਨਾਲ ਸਬੰਧਤ ਵਿਸ਼ਿਆਂ ਦੇ ਹਰ ਪ੍ਰਕਾਰ ਦੇ ਪ੍ਰਸ਼ਨਾਂ ਦੀ ਸੂਖਮ ਯੋਜਨਾਬੰਦੀ ਕਰਦਿਆਂ ਵਿਦਿਆਰਥੀਆਂ ਨੂੰ ਪੂਰੀ ਤਿਆਰੀ ਕਰਵਾਈ ਜਾਵੇ। ਉਹਨਾਂ ਇਹ ਵੀ ਕਿਹਾ ਕਿ ਇਸ ਸੰਬੰਧੀ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਤੇ ਪ੍ਰਿੰਟ ਮੀਡੀਆ ਟੀਮ ਨਾਲ ਤਾਲਮੇਲ ਕਰਦਿਆਂ ਜਾਗਰੂਕਤਾ ਫੈ਼ਲਾਈ ਜਾਵੇ ਅਤੇ ਹਰ ਬੱਚੇ ਤੱਕ ਪਹੁੰਚ ਕਰਦਿਆਂ ਉਹਨਾਂ ਨੂੰ ਇਸ ਪ੍ਰੀਖਿਆ ਸੰਬੰਧੀ ਸਾਰੇ ਜ਼ਰੂਰੀ ਪੱਖਾਂ ਤੋਂ ਜਾਣੂ ਕਰਵਾਇਆ ਜਾਵੇ। ਉਹਨਾਂ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਸਕੂਲ ਮੁਖੀ ਬਹੁਤ ਮਿਹਨਤ ਕਰ ਰਹੇ ਹਨ, ਇਸ ਲਈ ਪੰਜਾਬ ਨਿਸ਼ਚਿਤ ਤੌਰ ਤੇ ਆਉਣ ਵਾਲੇ ‘ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਵਿੱਚ ਵੀ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰੇਗਾ।

  ਇਸ ਮੌਕੇ ਸੰਬੋਧਨ ਕਰਦਿਆਂ ਸਲਿੰਦਰ ਸਿੰਘ ਸਹਾਇਕ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ਕਿਹਾ ਕਿ ਇਸ ਸਿਖਲਾਈ ਦਾ ਉਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਆਉਣ ਵਾਲੇ ਵਿਸ਼ਿਆਂ ਦੇ ਪ੍ਰਸ਼ਨਾਂ ਬਾਰੇ ਸੂਖਮਤਾ ਨਾਲ ਜਾਣੂ ਕਰਵਾਉਣਾ ਹੈ ਤਾਂ ਕਿ ਵਿਦਿਆਰਥੀ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਆਪਣੀ ਕਾਰਗੁਜ਼ਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ। ਉਹਨਾਂ ਕਿਹਾ ਕਿ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸੰਬੰਧਿਤ ਵਿਅਕਤੀਆਂ ਨੂੰ ਇਸ ਸਰਵੇਖਣ ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਅਧਿਆਪਕ ‘ਰਾਸ਼ਟਰੀ ਪ੍ਰਾਪਤੀ ਸਰਵੇਖਣ-2021' ਦੀ ਤਿਆਰੀ ਕਰਵਾਉਣ ਲਈ ਸਾਲ 2017 ਵਿੱਚ ਹੋੲੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਪੁੱਛੇ ਗਏ ਸਵਾਲਾਂ ਦੀ ਵੀ ਬਾਰੀਕੀ ਨਾਲ ਤਿਆਰੀ ਕਰਵਾਉਣ ਕਿਉਂਕਿ ਇਸ ਵਿੱਚੋਂ ਵੀ ਕੁੱਝ ਪ੍ਰਸ਼ਨ ਪੁੱਛੇ ਜਾਣੇ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਦੀ ਤਿਆਰੀ ਕਰਵਾਉਣ ਅਤੇ ਉਹਨਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਵਿਸ਼ਿਆਂ ਦੇ ਨੈਸ ਅਧਾਰਿਤ ਹਫ਼ਤਾਵਾਰੀ ਕੁਇਜ਼ ਸ਼ੁਰੂ ਕੀਤੇ ਜਾ ਰਹੇ ਹਨ। ਰਾਸ਼ਟਰੀ ਪ੍ਰਾਪਤੀ ਸਰਵੇਖਣ ਦੇ ਪ੍ਰਸ਼ਨਾਂ ਦੇ ਅਧਾਰਤ ਅਗਸਤ, ਸਤੰਬਰ, ਅਕਤੂਬਰ ਅਤੇ ਨਵੰਬਰ ਮਹੀਨੇ ਵਿੱਚ ਹਰ ਪੰਦਰਾਂ ਦਿਨ ਬਾਅਦ ਰਿਵੀਜ਼ਨ ਟੈਸਟ ਲੲੇ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸੰਬੰਧੀ ਮੌਕ ਟੈਸਟ ਡਰਿੱਲ ਵੀ ਕਰਵਾਈ ਜਾਵੇਗੀ।

 ਇਸ ਸਿਖਲਾਈ ਵਰਕਸ਼ਾਪ ਵਿੱਚ ਪ੍ਰਮੋਦ ਭਾਰਤੀ ਸਪੋਕਸਪਰਸਨ ਸਿੱਖਿਆ ਵਿਭਾਗ ਵੱਲੋਂ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਟੀਮ ਦੇ ਆਪਸੀ ਤਾਲਮੇਲ ਰਾਹੀਂ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸੰਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਸਾਜ਼ਗਾਰ ਮਾਹੌਲ ਦੀ ਉਸਾਰੀ ਕਰਨ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ।

   ਇਸ ਸਿਖਲਾਈ ਵਰਕਸ਼ਾਪ ਵਿੱਚ ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨ ਇੰਗਲਿਸ਼, ਸ੍ਰੀਮਤੀ ਨਿਰਮਲ ਕੌਰ ਸਟੇਟ ਰਿਸੋਰਸ ਪਰਸਨ ਮੈਥ, ਡਾ. ਹਰਪਾਲ ਸਿੰਘ ਸਟੇਟ ਰਿਸੋਰਸ ਪਰਸਨ ਪੰਜਾਬੀ ਅਤੇ ਹਿੰਦੀ, ਜਸਵੀਰ ਸਿੰਘ ਸਟੇਟ ਰਿਸੋਰਸ ਪਰਸਨ ਸਾਇੰਸ, ਸ੍ਰੀਮਤੀ ਵਰਿੰਦਰ ਕੌਰ ਸਟੇਟ ਰਿਸੋਰਸ ਪਰਸਨ, ਬਲਦੇਵ ਸਿੰਘ ਸਟੇਟ ਰਿਸੋਰਸ ਪਰਸਨ ਹਿਊਮੈਨਟੀਜ਼, ਗੁਰਤੇਜ ਸਿੰਘ ਸਟੇਟ ਰਿਸੋਰਸ ਪਰਸਨ, ਸ੍ਰੀਮਤੀ ਹਰਜੀਤ ਕੌਰ ਸਟੇਟ ਰਿਸੋਰਸ ਪਰਸਨ ਵੱਲੋਂ ਵੱਖ-ਵੱਖ ਵਿਸ਼ਿਆਂ ਦੀ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਰਾਹੀਂ ਨੈਸ ਦੇ ਸਰਵੇਖਣ ਦੇ ਅਧਾਰਤ ਸਿਖਲਾਈ ਪ੍ਰਦਾਨ ਕੀਤੀ ਗਈ ਅਤੇ ਸਰਵੇਖਣ ਸੰਬੰਧੀ ਹਰ ਪ੍ਰਕਾਰ ਦੇ ਪ੍ਰਸ਼ਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੇਜਰ ਡਾ. ਗੁਲਸ਼ਨ ਸ਼ਰਮਾ ਡੀ.ਜੀ.ਆਈ.ਸੀ.ਐੱਸ.ਆਈ. ਅਤੇ ਐੱਨ.ਆਰ.ਆਈ. ਅਫੇਅਰਜ਼ ਵੱਲੋਂ ਵੀ ਮੋਟੀਵੇਸ਼ਨਲ ਲੈਕਚਰ ਦਿੱਤਾ ਗਿਆ।

  ਇਸ ਰੈਜ਼ੀਡੈਂਸ਼ੀਅਲ ਵਰਕਸ਼ਾਪ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਵਿੱਚ ਸਰਵੇਖਣ ਵਿੱਚ ਅੱਵਲ ਦਰਜੇ ਦੀ ਪ੍ਰਾਪਤੀ ਲਈ ਕੀਤੀ ਜਾਣ ਵਾਲੀ ਵਿਉਂਤਬੰਦੀ ਸੰਬੰਧੀ ਆਪਣੇ ਸੁਝਾਅ ਵੀ ਦਿੱਤੇ ਗਏ।

ਇਸ ਸਿਖਲਾਈ ਵਰਕਸ਼ਾਪ ਵਿੱਚ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ, ਜਰਨੈਲ ਸਿੰਘ ਸਹਾਇਕ ਡਾਇਰੈਕਟਰ ਭਰਤੀ ਬੋਰਡ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਸਮੂਹ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ) ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀ ਉਚੇਚੇ ਤੌਰ ਤੇ ਹਾਜ਼ਰ ਰਹੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends