ਪੰਜਾਬ ਸਰਕਾਰ ਵਲੋਂ ਅੱਜ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਅਹਿਮ ਫ਼ੈਸਲਾ ਲੈਂਦੇ ਹੋਏ ਪੰਜਾਬ ਵਿਚ 26 ਜੁਲਾਈ ਤੋਂ 10ਵੀਂ, 11ਵੀਂ ਅਤੇ 12ਵੀਂ ਕਲਾਸਾਂ ਦੇ ਬੱਚਿਆਂ ਲਈ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਆਖਿਆ ਹੈ ਕਿ ਜੇਕਰ ਸਭ ਠੀਕ ਰਿਹਾ ਤਾਂ 2 ਅਗਸਤ ਤੋਂ ਸਾਰੀਆਂ ਕਲਾਸਾਂ ਖੋਲ੍ਹ ਦਿੱਤੀਆਂ ਜਾਣਗੀਆਂ।
ਇਸ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਪਾਬੰਦੀਆਂ ਵਿਚ ਹੋਰ ਢਿੱਲ ਦਿੰਦਿਆਂ ਇਨ ਡੋਰ ਪ੍ਰੋਗਰਾਮਾਂ ਦੀ ਗੈਦਰਿੰਗ ਵਧਾ ਕੇ 150 ਜਦਕਿ ਆਊਟ ਡੋਰ ਪ੍ਰੋਗਰਾਮ ਦੀ ਗੈਦਰਿੰਗ ਵਧਾ ਕੇ 300 ਕਰ ਦਿੱਤੀ ਹੈ।