Friday, 30 July 2021

98.05 ਫੀਸਦੀ ਰਿਹਾ ਸਰਕਾਰੀ ਸਕੂਲਾਂ ਦੇ ਬਾਰ੍ਹਵੀ ਦੇ ਪਾੜ੍ਹਿਆਂ ਦਾ ਨਤੀਜਾ

 98.05 ਫੀਸਦੀ ਰਿਹਾ ਸਰਕਾਰੀ ਸਕੂਲਾਂ ਦੇ ਬਾਰ੍ਹਵੀ ਦੇ ਪਾੜ੍ਹਿਆਂ ਦਾ ਨਤੀਜਾ

ਲਗਾਤਾਰ ਤੀਜੇ ਸਾਲ ਨਿਜੀ ਸਕੂਲਾਂ ਨੂੰ ਪਛਾੜਿਆ

ਸਿੱਖਿਆ ਸਕੱਤਰ ਵੱਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈਆਂ

ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀਐੱਸ.ਏ.ਐੱਸ. ਨਗਰ 30 ਜੁਲਾਈ ( ਪ੍ਰਮੋਦ ਭਾਰਤੀ)

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਗਾਤਾਰ ਤੀਜੇ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਨਿਜੀ ਸਕੂਲਾਂ ਨੂੰ ਪਛਾੜ ਦਿੱਤਾ ਹੈ ਜਿਸਦਾ ਸਿਹਰਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਸਿਰ ਬੱਝਦਾ ਹੈ। ਮਾਰਚ, 2021 ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਘੋਸ਼ਿਤ ਨਤੀਜੇ ਵਿੱਚ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਜਦਕਿ ਨਿਜੀ ਸਕੂਲਾਂ ਦਾ 93.3 ਫੀਸਦੀ ਦੇ ਕਰੀਬ ਰਿਹਾ। ਸਰਕਾਰੀ ਸਕੂਲਾਂ ਦੇ 166184 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਜਮਾਤ ਪਾਸ ਕੀਤੀ ਹੈ।

12ਵੀਂ ਜਮਾਤ ਦੇ ਨਤੀਜੇ ਦੇਖੋ ਵਿਸ਼ਾ ਵਾਇਜ਼, ਸਕੂਲ ਵਾਇਜ , ਆਨਲਾਈਨ ਲਿੰਕ ਕਲਿੱਕ ਕਰੋ


ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਵਧਾਈ ਦਿੰਦਿਆਂ ਕਿਹਾ ਕਿ ਇਸ ਨਤੀਜੇ ਨੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬਾਰ੍ਹਵੀਂ ਜਮਾਤ ਦਾ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਹੈ ਜਦਕਿ ਬਾਰ੍ਹਵੀਂ ਜਮਾਤ ਦਾ ਸਮੁੱਚਾ ਨਤੀਜਾ 96.48 ਫੀਸਦੀ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਇਹ ਸਾਲਾਨਾ ਪ੍ਰੀਖਿਆਵਾਂ ਕੋਵਿਡ 19 ਦੇ ਕਾਰਨ ਬਹੁਤਾ ਸਮਾਂ ਵਿਦਿਆਰਥੀ ਸਕੂਲ ਨਹੀਂ ਆਏ ਪਰ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਲਗਾਤਾਰ ਆਨਲਾਈਨ ਸਾਧਨਾਂ ਰਾਹੀਂ ਪੜ੍ਹਾਈ ਨਾਲ ਜੋੜੀ ਰੱਖਿਆ। ਉਹਨਾਂ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਸਨ ਜਿਸਦਾ ਭਰਪੂਰ ਲਾਭ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਨ ਵਿੱਚ ਹੋਇਆ ਹੈ।

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਸਕੂਲ ਮੂਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਲਾਕ-ਡਾਊਨ ਦੇ ਦਿਨਾਂ ਵਿੱਚ ਪੜ੍ਹਾਈ ਨਾਲ ਜੋੜ ਕੇ ਰੱਖਣਾ ਇੱਕ ਚੁਣੌਤੀ ਸੀ ਜਿਸ ਨੂੰ ਪਾਰ ਪਾਊਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ 'ਘਰ ਬੈਠੇ ਸਿੱਖਿਆ' ਨੂੰ ਸਨਮੁੱਖ ਰੱਖਦਿਆਂ ਪੰਜਾਬ ਐਜੂਕੇਅਰ ਐਪ ਤਿਆਰ ਕੀਤਾ ਅਤੇ ਇਸ ਨਾਲ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਈ-ਕੰਟੈਂਟ ਅਤੇ ਹੋਰ ਸਹਾਇਕ ਸਮੱਗਰੀ ਉਪਲਬਧ ਕਰਵਾਈ ਗਈ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਡੀਡੀ ਪੰਜਾਬੀ 'ਤੇ ਵੀ ਲੈਕਚਰ ਲਗਾ ਕੇ ਵਿਦਿਆਰਥੀਆਂ ਨੂੰ ਘਰ ਵਿੱਚ ਹੀ ਕਲਾਸਰੂਮ ਦਾ ਮਹੌਲ ਦਿੱਤਾ। ਜਿਸ ਸਮੇਂ ਸਕੂਲ ਖੁੱਲ੍ਹੇ ਸਨ ਤਾਂ ਉਸ ਸਮੇਂ ਅਧਿਆਪਕਾਂ ਨੇ ਵਾਧੂ ਕਲਾਸਾਂ ਲਗਾ ਕੇ ਵਿਦਿਆਰਥੀਆਂ ਨੂੰ ਪਾਠਕ੍ਰਮ ਕਰਵਾਉਣ ਲਈ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਸੀ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਇੱਕ ਨਵਾਂ ਜੋਸ਼ ਪੈਦਾ ਹੋਇਆ ਹੈ। ਭਵਿੱਖ ਵਿੱਚ ਇਸ ਪ੍ਰਾਪਤੀ ਨੂੰ ਸਨਮੁੱਖ ਰੱਖਦਿਆਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹੋਰ ਵੀ ਜਿਆਦਾ ਮਿਹਨਤ ਨਾਲ ਉਪਰਾਲੇ ਕੀਤੇ ਜਾਣਗੇ।

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 99.74 ਰਹੀ ਹੈ। ਮੈਰੀਟੋਰੀਅਸ ਸਕੂਲਾਂ ਦੇ 4244 ਵਿਦਿਆਰਥੀਆਂ ਵਿੱਚੋਂ 4233 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਹਨਾਂ ਬੋਰਡ ਮਾਰਚ-2021 ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਰੂਪਨਗਰ ਦਾ ਨਤੀਜਾ ਸਭ ਤੋਂ ਵੱਧ 99.57 ਫੀਸਦੀ ਰਿਹਾ ਹੈ।


, ਨੌਕਰੀਆਂ ਅਤੇ ਸਿੱਖਿਆ ਵਾਰੇ ਅਪਡੇਟ, 12ਵੀਂ ਜਮਾਤ ਦੇ ਨਤੀਜੇ ਲਈ ਜੁਆਇੰਨ ਕਰੋ ਟੈਲੀਗਰਾਮ ਚੈਨਲ ਤੇ ਪਾਓ ਹਰ ਅਪਡੇਟ, ਜੁਆਇੰਨ ਕਰਨ ਲਈ ਕਲਿੱਕ ਕਰੋ  ਸਰਕਾਰੀ ਸਕੂਲਾਂ ਵਿੱਚੋਂ ਅਪੀਅਰ ਹੋਏ ਬੱਚਿਆਂ ਦੀ ਗਿਣਤੀ ਵੀ ਜਿਆਦਾ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਨਿਜੀ ਸਕੂਲਾਂ ਨਾਲੋ 4.75 ਫੀਸਦੀ ਵੱਧ ਰਿਹਾ ਹੈ।

ਮਾਰਚ 2021 ਵਿੱਚ ਬਾਰ੍ਹਵੀਂ ਜਮਾਤ ਵਿੱਚ ਪਾਸ ਹੋਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 166184 ਰਹੀ ਜਦਕਿ ਐਫਲੀਏਟਿਡ ਅਤੇ ਆਦਰਸ਼ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 69652 ਅਤੇ ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 14719 ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਨਿਜੀ ਸਕੂਲਾਂ ਨਾਲੋ 4.75 ਫੀਸਦੀ ਵੱਧ ਰਿਹਾ ਹੈ।

ਸਾਫ ਝਲਕਦਾ ਹੈ ਕਿ ਬਾਰ੍ਹਵੀਂ ਜਮਾਤ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਨਤੀਜਾ ਵੀ ਵਧੀਆ ਹੈ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵੀ ਬਰਕਰਾਰ ਹੈ।

RECENT UPDATES

Today's Highlight

ETT 6635 RECRUITMENT 2021 RESULT LINK

  ETT 6635 RECRUITMENT 2021 RESULT    "ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ 6635 ਈ.ਟੀ.ਟੀ. (ਡਿਸਐਡਵਾਂਟੇਜ ਏਰੀਏ) ਅਤੇ 22 ...