ਈਸ਼ਾ ਕਾਲੀਆ ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਗ ਸੰਭਾਲਿਆ
ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੀ ਵਾਧੂ ਕਾਰਜ-ਭਾਰ ਮਿਲਿਆ
ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਅੱਵਲ ਆਉਣ 'ਤੇ
ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ 13 ਜੁਲਾਈ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐੱਸ. (ਬੈਚ 2009) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਗ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਦਾ ਵੀ ਵਾਧੂ ਕਾਰਜ ਭਾਰ ਸੰਭਾਲਿਆ।
ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ਵਿੱਚੋਂ ਪੰਜਾਬ ਦੇ ਪਹਿਲੇ ਸਥਾਨ 'ਤੇ ਆਉਣ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ:ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐੱਸ. ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ- ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਨੇ ਕਿਹਾ ਕਿ ਸਕੂਲੀ ਸਿੱਖਿਆ ਇੱਕ ਮਹੱਤਵਪੂਰਨ ਖੇਤਰ ਹੈ। ਪੰਜਾਬ ਦੀ ਸਕੂਲੀ ਸਿੱਖਿਆ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।