ਆਈਏਐਸ ਈਸ਼ਾ ਕਾਲੀਆ ਨੇ ਡੀ.ਜੀ.ਐੱਸ.ਈ. ਅਤੇ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕਾਰਜਭਾਗ ਸੰਭਾਲਿਆ

ਈਸ਼ਾ ਕਾਲੀਆ ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਗ ਸੰਭਾਲਿਆ


ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੀ ਵਾਧੂ ਕਾਰਜ-ਭਾਰ ਮਿਲਿਆ


ਸਕੂਲੀ ਸਿੱਖਿਆ ਦੇ  ਖੇਤਰ ਵਿੱਚ ਪੰਜਾਬ ਦੇ ਅੱਵਲ ਆਉਣ 'ਤੇ

ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ


ਚੰਡੀਗੜ੍ਹ 13 ਜੁਲਾਈ

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐੱਸ. (ਬੈਚ 2009) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਗ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਦਾ ਵੀ ਵਾਧੂ ਕਾਰਜ ਭਾਰ ਸੰਭਾਲਿਆ।

ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ਵਿੱਚੋਂ ਪੰਜਾਬ ਦੇ ਪਹਿਲੇ ਸਥਾਨ 'ਤੇ ਆਉਣ ਦੀ ਵਧਾਈ ਦਿੱਤੀ।

ਇਹ ਵੀ ਪੜ੍ਹੋ:
  ਦੂਜੇ ਜ਼ਿਲ੍ਹੇ ਤੋਂ ਬਦਲੀ ਹੋ ਕੇ ਆਏ ਅਧਿਆਪਕਾਂ ਨੂੰ ਦੋਬਾਰਾ ਪਿਤੱਰੀ ਸਕੂਲਾਂ ਵਿੱਚ ਭੇਜਣ ਦੇ ਹੁਕਮ ਜਾਰੀ

   ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੈਕਸੀਨ ਸਬੰਧੀ ਸਿੱਖਿਆ ਸਕੱਤਰ ਵੱਲੋਂ ਸਕੂਲ ਮੁੱਖੀਆਂ ਨੂੰ ਨਿਰਦੇਸ਼

ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐੱਸ. ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ- ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਨੇ ਕਿਹਾ ਕਿ ਸਕੂਲੀ ਸਿੱਖਿਆ ਇੱਕ ਮਹੱਤਵਪੂਰਨ ਖੇਤਰ ਹੈ। ਪੰਜਾਬ ਦੀ ਸਕੂਲੀ ਸਿੱਖਿਆ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।

JOIN TELEGRAM GROUP FOR LATEST UPDATES FROM JOBSOFTODAY

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PANCHAYAT ELECTION 2024 : SYMBOL LIST / NOMINATION FORM / MODEL CODE OF CONDUCT: 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ

PANCHAYAT ELECTION 2024 : SYMBOL LIST / NOMINATION FORM / MODEL CODE OF CONDUCT 28-9-204: PANCHAYAT ELECTION TRAINING PDF:  ਪੰਚਾਇਤੀ ਚੋਣਾਂ 20...

RECENT UPDATES

Trends