ਪਟਿਆਲਾ- ਐਤਵਾਰ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਭਰਤੀ ਕੀਤੇ ਜਾਣ ਵਾਲੇ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਅਸਾਮੀਆਂ ਲਈ 5158 ਉਮੀਦਵਾਰਾਂ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰਰੀਖਿਆ ਦਿੱਤੀ। ਇਸ ਦੌਰਾਨ ਪ੍ਰਰੀਖਿਆ ਕੇਂਦਰਾਂ ਦਾ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਦੌਰਾ ਕੀਤਾ ਅਤੇ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਆਂਗਨਵਾੜੀ ਭਰਤੀ :
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਹਰਿੰਦਰ ਕੌਰ ਅਨੁਸਾਰ, ਇਸ ਪ੍ਰਰੀਖਿਆ ਦੌਰਾਨ ਸਵੇਰ ਦੇ ਸੈਸ਼ਨ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ 2 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਨਿਊ ਪਾਵਰ ਹਾਊਸ ਕਾਲੋਨੀ-1 ਪਟਿਆਲਾ ਵਿਖੇ 1 ਵਿਅਕਤੀ ਕਿਸੇ ਹੋਰ ਦੀ ਥਾਂ ਪ੍ਰਰੀਖਿਆ ਦਿੰਦਾ ਫੜਿਆ ਗਿਆ।
ਜਿਨ੍ਹਾਂ ਨੂੰ ਪ੍ਰਰੀਖਿਆ ਕੇਂਦਰ ਦੇ ਸਟਾਫ਼ ਨੇ ਮੌਕੇ ‘ਤੇ ਕਾਬੂ ਕਰ ਲਿਆ ਅਤੇ ਸਬੰਧਤ ਥਾਣਿਆਂ (ਸਿਵਲ ਲਾਈਨਜ਼ ਨੂੰ 2 ਤੇ ਲਾਹੋਰੀ ਗੇਟ ਨੂੰ 1) ਦੇ ਸਪੁਰਦ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਾਰੇ ਵਿਅਕਤੀ ਹਰਿਆਣਾ ਦੇ ਸ਼ਹਿਰ ਕੈਥਲ ਨਾਲ ਸਬੰਧਤ ਸਨ। ਵਿਭਾਗੀ ਕਾਰਵਾਈ ਸਬੰਧੀ ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਸਬੰਧਤ ਉਮੀਦਵਾਰਾਂ ਦੀ ਭਰਤੀ ਲਈ ਦਾਅਵੇਦਾਰੀ ਰੱਦ ਕੀਤੀ ਜਾਵੇਗੀ ਤੇ ਫਿਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।