ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ

 ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ


ਮਾਨਸਾ ਚ ਐਡਵੋਕੇਟ ਕੇਸਰ ਸਿੰਘ ਧਲੇਵਾਂ ਦੀ ਅਗਵਾਈ ਚ ਖੁਸ਼ੀ ਦਾ ਪ੍ਰਗਟਾਵਾ



ਚੰਡੀਗੜ੍ਹ 18 ਜੁਲਾਈ ( ਹਰਦੀਪ ਸਿੰਘ ਸਿੱਧੂ) ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਮਾਨਸਾ 'ਚ ਉਨ੍ਹਾਂ ਦੇ ਕਰੀਬੀ ਸਾਥੀ ਸੀਨੀਅਰ ਕਾਂਗਰਸੀ ਆਗੂ ਅਤੇ ਐਡਵੋਕੇਟ ਕੇਸਰ ਸਿੰਘ ਧਲੇਵਾਂ ਦੀ ਅਗਵਾਈ ਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ।ਉਨ੍ਹਾਂ ਇਹ ਅਹੁਦਾ ਮਿਲਣ ਤੇ ਨਵਜੀਤ ਸਿੰਘ ਸਿੱਧੂ ਅਤੇ ਨਵਜੋਤ ਕੌਰ ਸਿੱਧੂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਹੁਣ ਪੰਜਾਬ ਚ ਕਾਂਗਰਸ ਪਾਰਟੀ ਦੀ ਦੂਜੀ ਵਾਰ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਜਿਥੇ ਕ੍ਰਿਕਟ ਖਿਡਾਰੀ ਦੇ ਤੌਰ 'ਤੇ ਦੁਨੀਆਂ ਭਰ ਚ ਭਾਰਤ ਦਾ ਨਾਮ ਰੋਸ਼ਨ ਕੀਤਾ, ਉਥੇ ਉਨਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਕਮੈਂਟਰੀ,ਕਮੇਡੀ ਸ਼ੋਅ ਚ ਵੱਡਾ ਨਾਮਣਾ ਖੱਟਿਆ। ਐਡਵੋਕੇਟ ਕੇਸਰ ਸਿੰਘ ਧਲੇਵਾਂ ਨੇ ਇਸ ਗੱਲ 'ਤੇ ਵੀ ਮਾਣ ਮਹਿਸੂਸ ਕੀਤਾ ਕਿ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਸਿਆਸਤ ਦੀ ਪਾਰੀ ਵੀ ਖੇਡੀ। ਹੁਣ ਜਦੋਂ ਉਨ੍ਹਾਂ ਨੂੰ ਇਕ ਅਹਿਮ ਤੇ ਵੱਡੀ ਜ਼ਿੰਮੇਵਾਰੀ ਮਿਲੀ ਹੈ ਤਾਂ ਉਨ੍ਹਾਂ ਤੋਂ ਇਹ ਵੱਡੀਆਂ ਆਸਾਂ ਹਨ ਕਿ ਸਿਆਸਤ ਵਿੱਚ ਇਕ ਨਵੀਂ ਤਬਦੀਲੀ ਲਿਆਕੇ ਅਸਲ ਮਾਇਨਿਆਂ ਚ ਲੋਕ ਰਾਜ ਨੂੰ ਕਾਇਮ ਕਰਨਗੇ।ਉਧਰ ਮਾਨਸਾ ਜ਼ਿਲ੍ਹੇ ਸਮੇਤ ਪੰਜਾਬ ਭਰ ਚ ਖੁਸ਼ੀ ਦਾ ਮਹੌਲ ਹੈ।





ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਵੰਤ ਸਿੰਘ ਧਲੇਵਾਂ,ਬੀਰਇੰਦਰ ਸਿੰਘ ਧਾਲੀਵਾਲ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ, ਐਡਵੋਕੇਟ ਮੁਕੇਸ਼ ਗੋਇਲ, ਐਡਵੋਕੇਟ ਉਮਕਾਰ ਸਿੰਘ ਮਿੱਤਲ, ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ, ਕੁਲਵਿੰਦਰ ਕੌਰ ਮਹਿਤਾ ਐਮ.ਸੀ,ਪਵਨ ਕੁਮਾਰ ਵਾਇਸ ਪ੍ਰਧਾਨ ਨਗਰ ਕੌਂਸਲ,ਰਾਜੂ ਘਰਾਂਗਣਾਂ, ਪਰਮਪ੍ਰੀਤ ਸਿੰਘ ਮਾਨ, ਗੁਰਪ੍ਰੀਤ ਸਿੰਘ,ਦੀਪਕ ਮਹਿਤਾ, ਹਰਵਿੰਦਰ ਵਹਿਮੀ, ਗੁਰਚਰਨ ਸਿੰਘ ਤੱਗੜ, ਭਗਵੰਤ ਚਹਿਲ,ਰਕੇਸ਼ ਕੁਮਾਰ ਹਾਜ਼ਰ ਸਨ। 



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends