ਟੋਕਿਓ ਓਲੰਪਿਕ ਵਿੱਚ ਭਾਰਤ ਨੇ ਆਪਣਾ ਪਹਿਲਾ ਤਮਗਾ ਜਿੱਤਿਆ ਹੈ। ਵੇਟਲਿਫਟਰ ਮੀਰਾਬਾਈ ਚਾਨੂ ਨੇ ਮਹਿਲਾਵਾਂ ਦੇ 49 ਕਿੱਲੋ ਭਾਰ ਵਰਗ ਵਿੱਚ ਕੁੱਲ 202 ਕਿੱਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ। ਚੀਨ ਦੇ ਹਉ ਜ਼ਿਹੁਈ 210 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ।
ਇੰਡੋਨੇਸ਼ੀਆ ਦੀ ਕਾਂਟੀਕਾ ਵਿੰਡੀ ਨੇ ਕਾਂਸੀ ਦਾ ਤਗਮਾ ਜਿੱਤਿਆ। ਦੂਜੇ ਪਾਸੇ ਭਾਰਤੀ ਨਿਸ਼ਾਨੇਬਾਜ਼ ਸੌਰਭ ਚੌਧਰੀ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਸੱਤਵੇਂ ਸਥਾਨ ’ਤੇ ਰਿਹਾ। ਸੌਰਭ 600 ਵਿਚੋਂ 586 ਅੰਕ ਲੈ ਕੇ 6 ਵੀਂ ਸੀਰੀਜ਼ ਦੇ ਕੁਆਲੀਫਾਈ ਗੇੜ ਵਿਚ ਪਹਿਲੇ ਸਥਾਨ 'ਤੇ ਰਿਹਾ। ਪਰ ਉਹ ਫਾਈਨਲ ਵਿਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ।