ਅਧਿਆਪਕਾਂ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਵਿਰੋਧ 'ਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

 ਅਧਿਆਪਕਾਂ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਵਿਰੋਧ 'ਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ


ਅਧਿਆਪਕਾਂ ਦੇ ਤਨਖ਼ਾਹ ਸਕੇਲਾਂ/ਭੱਤਿਆਂ 'ਚ ਕਟੌਤੀ ਖਿਲਾਫ਼ ਤਿੱਖਾ ਰੋਸ਼



ਭਵਾਨੀਗੜ੍ਹ, 13 ਜੁਲਾਈ () ਪੰਜਾਬ ਰਾਜ ਅਧਿਆਪਕ ਗਠਜੋੜ ਦੇ ਸੱਦੇ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਬਲਾਕ ਭਵਾਨੀਗੜ੍ਹ ਦੇ ਸਮੂਹ ਅਧਿਆਪਕਾਂ ਵੱਲੋਂ ਸਥਾਨਕ ਐੱਸ. ਡੀ. ਐੱਮ. ਦਫ਼ਤਰ ਦੇ ਮੁੱਖ ਗੇਟ 'ਤੇ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਐੱਸ. ਡੀ. ਐੱਮ. ਭਵਾਨੀਗੜ੍ਹ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।  


         ਇਸ ਮੌਕੇ ਸੰਬੋਧਨ ਕਰਦਿਆਂ ਅਧਿਆਪਕ ਆਗੂ ਰਾਜਵੀਰ ਸਿੰਘ, ਕੰਵਲਜੀਤ ਸਿੰਘ, ਰਾਜੇਸ਼ ਦਾਨੀ, ਇੰਦਰਪਾਲ ਸਿੰਘ, ਮਨਜੀਤ ਸਿੰਘ, ਜਸਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ, ਪੰਜਾਬ ਦੀ ਬੇਈਮਾਨ ਅਤੇ ਨਿੱਜੀਕਰਨ ਪੱਖੀ ਨੀਤੀਆਂ ਨੂੰ ਪੱਬਾਂ ਭਾਰ ਹੋ ਕੇ ਲਾਗੂ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ਵਿਭਾਗ ਰਾਹੀਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਲਾਗੂ ਕੀਤੀਆਂ ਜਾ ਰਹੀਆਂ ਹਨ। 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ ਹੈ। 


      ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟੇਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟੇਗਰੀਆਂ ਦੇ ਤਨਖਾਹ ਗਰੇਡਾਂ ‘ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ 2.25 ਜਾਂ 2.59 ਗੁਣਾਂਕ ‘ਚੋਂ ਇੱਕ ਚੁਨਣ ਦੀ ਮਾਰੂ ਆਪਸ਼ਨ ਦੀ ਥਾਂ ਸਾਰਿਆਂ ਲਈ ਇੱਕਸਮਾਨ ਉਚਤਮ ਗੁਣਾਂਕ 3.74 ਲਾਗੂ ਹੋਵੇ, 20 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫ਼ੈਸਲਾ ਰੱਦ ਹੋਵੇ ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਹੋਣ ਅਤੇ ਪੇਂਡੂ ਇਲਾਕਾ ਭੱਤਾ ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਅਤੇ ਬਕਾਏ ਜਾਰੀ ਹੋਣ ਅਤੇ ਕੇਂਦਰ ਦੀ ਤਰ੍ਹਾਂ ਪੂਰੀ ਪੈਨਸ਼ਨ ਲਈ ਸਰਵਿਸ ਸਮਾਂ 25 ਤੋ ਘਟਾ ਕੇ 20 ਸਾਲ ਕੀਤਾ ਜਾਵੇ। 

  

       ਇਸ ਮੌਕੇ ਸਾਰੇ ਅਧਿਆਪਕਾਂ ਨੇ ਮੁਲਾਜ਼ਮਾਂ ਦੇ ਸਾਂਝੇ ਵਿਸ਼ਾਲ ਰੋਸ਼ ਪ੍ਰਦਰਸ਼ਨਾਂ ਲਈ 29 ਜੁਲਾਈ ਨੂੰ 'ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਹੋਣ ਜਾ ਰਹੀ ਇਤਿਹਾਸਕ ਮਹਾਂ-ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਅਹਿਦ ਵੀ ਲਿਆ ਗਿਆ। ਇਸ ਮੌਕੇ ਕਰਮਜੀਤ ਸਿੰਘ, ਹਰਜਿੰਦਰ ਸਿੰਘ, ਏਕਮ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਮਨਦੀਪ ਕੌਰ, ਕਮਲਪ੍ਰੀਤ ਕੌਰ, ਰੁਪਿੰਦਰ ਕੌਰ, ਮਨਵੀਰ ਕੌਰ, ਕਮਲੇਸ਼ ਰਾਣੀ, ਸਤਿੰਦਰ ਕੌਰ, ਮਧੂ ਬਾਲਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends