ਕੱਚੇ ਅਧਿਆਪਕਾਂ ਨਾਲ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ ।
ਚੰਡੀਗੜ੍ਹ ,7 ਜੁਲਾਈ
ਅਧਿਆਪਕਾਂ ਨਾਲ ਮੀਟਿੰਗ ਤੋਂ ਬਾਅਦ ਅੱਜ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਕਿਹਾ ਕਿ 31 ਮਾਰਚ 2022 ਤੱਕ ਜਿੰਨੀਆਂ ਵੀ ਪੋਸਟਾਂ ਖਾਲੀ ਹਨ ਉਹਨਾਂ ਲਈ ਇਕੋ ਹੀ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ, ਅਤੇ ਈਟੀਟੀ ਦੀਆਂ ਖਾਲੀ ਪੋਸਟਾਂ ਨੂੰ ਭਰ ਦਿੱਤਾ ਜਾਵੇਗਾ ।
ਕੱਚੇ ਅਧਿਆਪਕਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਕੱਚੇ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਿੱਚ ਬਹੁਤ ਵੱਡਾ ਰੋਲ ਹੈ। ਇਨਾਂ ਕੱਚੇ ਅਧਿਆਪਕਾਂ ਦੀ ਬਦੌਲਤ ਹੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋਇਆ ਹੈ।
ਸਿੱਖਿਆ ਵਿਭਾਗ ਦੀ ਕੋਸ਼ਿਸ਼ ਜਾਰੀ ਹੈ ਕਿ ਇਹਨਾਂ ਸਾਰੇ ਅਧਿਆਪਕਾਂ ਨੂੰ ਪ੍ਰੀ ਪ੍ਰਾਇਮਰੀ ਅਧਿਆਪਕ ਵਜੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਤੌਰ ਤੇ ਸ਼ਾਮਲ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਟੈਸਟ ਰੱਖਿਆ ਗਿਆ ਹੈ ਜਿਹੜੇ ਵੀ ਅਧਿਆਪਕ ਟੈਸਟ ਪਾਸ ਕਰ ਲੈਣਗੇ ਉਹ ਕੱਚੇ ਅਧਿਆਪਕ ਪ੍ਰਾਇਮਰੀ ਅਧਿਆਪਕ ਵਜੋਂ ਸਿੱਖਿਆ ਵਿਭਾਗ ਵਿੱਚ ਸ਼ਾਮਲ ਹੋ ਸਕਣਗੇ।
ਉਹਨਾਂ ਨੇ ਜਥੇਬੰਦੀਆਂ ਦੇ ਲੀਡਰਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਧਰਨੇ ਖਤਮ ਕਰਨ।