ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਨੂੰ ਹਾਈਕਮਾਂਡ ਨੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਵੰਡ ਕੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਟਾਾਕੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਚੱਲ ਰਹੇ ਸਿੱਧੂ ਨੂੰ ਬੇਸ਼ੱਕ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੈਪੈਂਨ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ।