ਸਿੱਖਿਆ ਸਕੱਤਰ ਵੱਲੋਂ ਅਧਿਆਪਕ ਗੁਰਨੈਬ ਸਿੰਘ ਮਘਾਣੀਆਂ ਅਤੇ ਦਿਨੇਸ਼ ਰਿਸ਼ੀ ਦੁਆਰਾ ਸੰਪਾਦਨ ਕੀਤੀ ਕਿਤਾਬ 'ਕਿਛੁ ਸੁਣੀਐ ਕਿਛੁ ਕਹੀਐ' ਲੋਕ ਅਰਪਣ
ਐੱਸ.ਏ.ਐੱਸ. ਨਗਰ 27 ਜੁਲਾਈ (ਚਾਨੀ )
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਸਾਹਿਤ ਪ੍ਰਤੀ ਰੁਚੀ ਨੂੰ ਹੁਲਾਰਾ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਸਾਹਿਤਕਾਰਾਂ ਵੱਲੋਂ ਰਚੀਆਂ ਅਤੇ ਪ੍ਰਕਾਸ਼ਿਤ ਰਚਾਨਾਵਾਂ ਦੀਆਂ ਕਿਤਾਬਾਂ ਮੁੱਖ ਦਫ਼ਤਰ ਵਿਖੇ ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵੱਲੋਂ ਲੋਕ-ਅਰਪਣ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਮਾਨਸਾ ਦੇ ਅਧਿਆਪਕ ਸਾਹਿਤਕਾਰ ਗੁਰਨੈਬ ਸਿੰਘ ਮਘਾਣੀਆ ਅਤੇ ਦਿਨੇਸ਼ ਰਿਸ਼ੀ ਵੱਲੋਂ ਸੰਪਾਦਨ ਅਤੇ ਪ੍ਰਕਾਸ਼ਿਤ ਕਿਤਾਬ 'ਕਿਛੁ ਸੁਣੀਐ ਕਿਛੁ ਕਹੀਐ' ਨੂੰ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਲੋਕ ਅਰਪਣ ਕੀਤਾ ਗਿਆ। ਉਹਨਾਂ ਦੋਵਾਂ ਅਧਿਆਪਕਾਂ ਨੂੰ ਇਸ ਕਿਤਾਬ ਦੀ ਪ੍ਰਕਾਸ਼ਨਾ ਦੀ ਵਧਾਈ ਦਿੱਤੀ। ਇਸ ਕਿਤਾਬ ਦੇ ਲੋਕ ਅਰਪਣ ਕਰਨ ਸਮੇਂ ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ ਵੀ ਮੌਜੂਦ ਸਨ।
ਕਿਤਾਬ ਸਬੰਧੀ ਜਾਣਕਾਰੀ ਦਿੰਦਿਆਂ ਲੇਖਕ ਗੁਰਨੈਬ ਸਿੰਘ ਮਘਾਣੀਆਂ ਅਤੇ ਦਿਨੇਸ਼ ਰਿਸ਼ੀ ਨੇ ਦੱਸਿਆ ਕਿ ਇਹ ਕਿਤਾਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਸਬੰਧੀ 22 ਨਾਮਵਰ ਲੇਖਕਾਂ ਦੇ ਲੇਖਾਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਮਨਦੀਪ ਸਿੰਘ, ਅੰਮ੍ਰਿਤਵੀਰ ਸਿੰਘ ਵੀ ਮੌਜੂਦ ਸਨ।