Wednesday, July 14, 2021

ਮੁੱਖ ਮੰਤਰੀ ਨੇ ਆਪਣਾ ਵਾਅਦਾ ਨਹੀਂ ਕੀਤਾ ਪੂਰਾ ,ਨੌਜਵਾਨ ਪਹੁੰਚੇ ਹਾਈਕੋਰਟ

 ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਤੇ ਡੀ ਜੀ ਪੀ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਵੀਟ ਦੇ ਜਰੀਏ ਕੀਤਾ ਵਾਅਦਾ ਪੂਰਾ ਨਾ ਕਾਰਨ ਦੇ ਖਿਲਾਫ ਕੁਝ ਨੌਜਵਾਨ ਹਾਈਕੋਰਟ ਪਹੁੰਚ ਗਏ ਹਨ। ਕਿ ਮੁੱਖ ਮੰਤਰੀ ਵਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ ਜਿਸ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪਿਛਲੇ ਸਾਲ 12 ਜੁਲਾਈ ਨੂੰ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਹੁਣ ਪੰਜਾਬ ਪੁਲਿਸ ਦੇ ਸਬ ਇੰਸਪੈਕਟਰਾਂ ਦੀ ਭਰਤੀ ਦੇ ਲਈ ਉਮੀਦਵਾਰ ਦੀ ਉਮਰ 28 ਸਾਲ ਤੋਂ ਵਧਾ ਕੇ 32 ਸਾਲ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਇਕ ਸਾਲ ਪਹਿਲਾ ਦੇ ਇਸ ਐਲਾਨ ਤੋਂ ਬਾਅਦ ਹੁਣ 6 ਜੁਲਾਈ ਨੂੰ ਪੰਜਾਬ ਪੁਲਿਸ ਦੇ 560 ਸਬ ਇੰਸਪੈਕਟਰਾਂ ਦੀ ਭਰਤੀ ਦੇ ਲਈ ਜਾਰੀ ਇਸਤਿਹਾਰ ਵਿਚ ਉਮਰ ਦੀ ਸੀਮਾ ਵਿਚ ਵਾਧਾ ਨਹੀ ਕੀਤਾ ਗਿਆ ਹੈ ਅਤੇ ਉਪਰਲੀ ਉਮਰ ਦੀ ਸੀਮਾ 28 ਸਾਲ ਹੀ ਰੱਖੀ ਗਈ ਹੈ ।

ਇਸ ਦੇ ਖਿਲਾਫ 55 ਨੌਜਵਾਨਾਂ ਨੇ ਐਡਵੋਕੇਟ ਪਰਦੂਮਨ ਗਰਗ ਦੇ ਜਰੀਏ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ । ਜਿਸ ਤੇ ਬੁਧਵਾਰ ਨੂੰ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਤੇ ਡੀ ਜੀ ਪੀ ਨੂੰ ਨੋਟਿਸ ਜਾਰੀ ਕਰਕੇ ਇਸ ਦਾ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ ।


ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਿਛਲੇ 5 ਸਾਲ ਤੋਂ ਸਬ ਇੰਸਪੈਕਟਰਾਂ ਦੀ ਭਰਤੀ ਨਹੀਂ ਕੀਤੀ ਗਈ ਸੀ । ਪਿਛਲੇ ਸਾਲ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਹੁਣ ਸਬ ਇੰਸਪੈਕਟਰਾਂ ਦੀ ਭਰਤੀ ਦੀ ਉਮਰ 28 ਸਾਲ ਤੋਂ ਵਧਾ ਕੇ 32 ਸਾਲ ਕੀਤੀ ਜਾਵੇਗੀ । ਲੇਕਿਨ ਇਸ ਦੇ ਬਾਵਜੂਦ ਸਰਕਾਰ ਨੇ ਉਮਰ ਦੀ ਹੱਦ ਨਹੀਂ ਵਧਾਈ ਹੈ ।

JOIN TELEGRAM GROUP FOR LATEST UPDATES FROM JOBSOFTODAY

JOIN US ON TELEGRAM

JOIN US ON TELEGRAM
PUNJAB NEWS ONLINE

Today's Highlight