ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ: ਰਮਨ ਬਹਿਲ

 ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ: ਰਮਨ ਬਹਿਲ  

ਚੰਡੀਗੜ੍ਹ, 31 ਜੁਲਾਈ: 

ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 28 ਅਸਾਮੀਆਂ ਦੀ ਸਿੱਧੀ ਭਰਤੀ ਲਈ ਮਿਤੀ 25 ਜੁਲਾਈ 2021 ਨੂੰ ਆਯੋਜਿਤ ਕੀਤੀ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ 30 ਜੁਲਾਈ ਨੂੰ ਐਲਾਨ ਦਿੱਤਾ ਗਿਆ ਹੈ।


 ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।


 ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਲਗਭਗ 3300 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਗਏ ਹਨ। ਜਿਸ ਵਿੱਚ ਮਾਲ ਵਿਭਾਗ ਅਤੇ ਜਲ ਸਰੋਤ ਵਿਭਾਗ ਵਿੱਚ ਪਟਵਾਰੀ ਤੇ ਜਿਲੇਦਾਰ, ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ, ਸਿੱਖਿਆ ਵਿਭਾਗ ਵਿੱਚ ਸਕੂਲ ਲਾਇਬਰੇਰੀਅਨ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ,ਆਬਕਾਰੀ ਤੇ ਕਰ ਨਿਰੀਖਕ ਆਦਿ ਅਸਾਮੀਆਂ ਸ਼ਾਮਲ ਹਨ।


ਹੁਣ ਤੱਕ ਬੋਰਡ ਵਲੋਂ ਕਲਰਕ(ਲੀਗਲ), ਸਕੂਲ ਲਾਇਬ੍ਰੇਰੀਅਨ ਅਤੇ ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਕੰਡਕਟ ਕਰਨ ਉਪਰੰਤ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹਨਾ ਅਸਾਮੀਆਂ ਲਈ ਜਲਦੀ ਹੀ ਕੌਂਸਲਿੰਗ ਕਰਨ ਉਪਰੰਤ ਯੋਗ ਉਮੀਦਵਾਰਾਂ ਦੀਆਂ ਸਬੰਧਤ ਵਿਭਾਗਾਂ ਨੂੰ ਸਿਫਾਰਸ਼ਾਂ ਭੇਜ ਦਿੱਤੀਆਂ ਜਾਣਗੀਆਂ। ਪਟਵਾਰੀ ਤੇ ਜਿਲੇਦਾਰ ਦੀ ਅਸਾਮੀ ਲਈ ਪ੍ਰੀਖਿਆ 08 ਅਗਸਤ ਨੂੰ ਕੰਡਕਟ ਕੀਤੀ ਜਾਣੀ ਹੈ।


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾ ਰਹੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ ਤਾਂ ਜੋ ਉਹਨਾਂ ਦਾ ਆਪਣਾ ਅਤੇ ਯੋਗ ਭਰਤੀ ਹੋਏ ਮਿਹਨਤੀ ਨੌਜਵਾਨਾਂ ਦੇ ਸਰਕਾਰੀ ਸੇਵਾਵਾਂ ਵਿੱਚ ਆਉਣ ਨਾਲ ਪੰਜਾਬ ਦਾ ਭਵਿੱਖ ਰੌਸ਼ਨ ਹੋ ਸਕੇ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends