ਸਿੱਖਿਆ ਵਿਭਾਗ ਪੰਜਾਬ ਵੱਲੋਂ 5896 ਵੱਖ ਵੱਖ ਕਾਡਰ ਦੇ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਵਲੋਂ ਅੱਜ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ 2392 ਮਾਸਟਰ ਕੇਡਰ ਅਧਿਆਪਕਾਂ ਅਤੇ 569 ਨਵ ਨਿਯੁਕਤ ਲੈਕਚਰਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਉਨ੍ਹਾਂ ਅਗੇ ਕਿਹਾ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ 12761 ਵੱਖ ਵੱਖ ਕਾਡਰ ਦੇ ਅਧਿਆਪਕਾਂ ਦੀ ਭਰਤੀ ਕੀਤੀ।
ਸਿੱਖਿਆ ਮੰਤਰੀ ਨੇ ਨਵੀਂ ਭਰਤੀ ਵਾਰੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਵੱਖ ਵੱਖ ਕਾਡਰ ਦੇ 5896 ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ 13768 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ, ਜਿਸਨੂੰ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ।