10ਵੀਂ ਅਤੇ 12ਵੀਂ ਦੇ ਪ੍ਰੀਖਿਆ ਨਤੀਜੇ ਐਲਾਨਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਪਾਰਦਰਸ਼ੀ ਪ੍ਰਕਿਰਿਆ ਲਾਗੂ ਕਰਨ ‘ਤੇ ਫੋਕਸ ਨੂੰ ਦੁਹਰਾਉਣ ਦੇ ਮਕਸਦ ਨਾਲ ਸੀ. ਬੀ. ਐੱਸ. ਈ. ਨੇ ਸਕੂਲਾਂ ‘ਤੇ ਪੈਨੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।
ਇਸੇ ਲੜੀ ਅਧੀਨ ਬੋਰਡ ਦੇ ਕੰਟ੍ਰੋਲਰ ਐਗਜ਼ਾਮੀਨੇਸ਼ਨ ਸੰਜਮ ਭਾਰਦਵਾਜ ਵੱਲੋਂ ਸਾਰੇ ਖੇਤਰੀ ਡਾਇਰੈਕਟਰਾਂ ਅਤੇ ਅਧਿਕਾਰੀਆਂ ਨੂੰ ਨਤੀਜੇ ਤਿਆਰ ਹੋਣ ਦੌਰਾਨ ਸਕੂਲਾਂ ‘ਚ ਅਚਾਨਕ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਕਿ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ।
ਬੋਰਡ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਸਕੂਲ ‘ਚ ਨਿਰੀਖਣ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਕੀ ਸਕੂਲ ਬੋਰਡ ਵੱਲੋਂ ਦਿੱਤੇ ਗਏ ਨਿਯਮਾਂ ਮੁਤਾਬਕ ਹੀ ਨਤੀਜਾ ਤਿਆਰ ਕਰਨ ਦਾ ਕੰਮ ਕਰ ਰਹੇ ਹਨ।
ਬੋਰਡ ਦੇ ਅਧਿਕਾਰੀਆਂ ਨੇ ਨਿਰੀਖਣ ‘ਤੇ ਜਾਣ ਵਾਲੀਆਂ ਟੀਮਾਂ ਨੂੰ ਪਹਿਲਾਂ ਸੀ. ਬੀ. ਐੱਸ. ਈ. ਵੱਲੋਂ ਜਾਰੀ ਟੈਬੁਲੇਸ਼ਨ ਪਾਲਿਸੀ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਕਿਹਾ ਹੈ। ਚੈਕਿੰਗ ਟੀਮਾਂ ਨੂੰ ਪੂਰੀ ਰਿਪੋਰਟ 12 ਜੁਲਾਈ ਤੱਕ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।