ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਦੇ ਹੁਕਮ

 ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਲਈ ਸਕੂਲ ਮੁਖੀਆਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲ੍ਹਵਾਉਣ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends