ਖੇਡ ਮੰਤਰੀ ਨੇ ਉਲੰਪਿਕਸ ਦੇ ਫ਼ਾਈਨਲ ਵਿੱਚ ਪੁੱਜੀ ਡਿਸਕਸ ਥਰੋਅਰ ਨਾਲ ਕੀਤੀ ਫ਼ੋਨ 'ਤੇ ਗੱਲ, ਵਧਾਈ ਸੰਦੇਸ਼ ਵੀ ਭੇਜਿਆ

 ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, "ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ"


ਖੇਡ ਮੰਤਰੀ ਨੇ ਉਲੰਪਿਕਸ ਦੇ ਫ਼ਾਈਨਲ ਵਿੱਚ ਪੁੱਜੀ ਡਿਸਕਸ ਥਰੋਅਰ ਨਾਲ ਕੀਤੀ ਫ਼ੋਨ 'ਤੇ ਗੱਲ, ਵਧਾਈ ਸੰਦੇਸ਼ ਵੀ ਭੇਜਿਆ


ਭਾਰਤੀ ਡਿਸਕਸ ਥਰੋਅਰ ਨੇ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਤੋੜਿਆ ਸੀ ਨੌਂ ਸਾਲਾ ਕੌਮੀ ਰਿਕਾਰਡ

ਚੰਡੀਗੜ੍ਹ, 31 ਜੁਲਾਈ:


ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ ਵਿੱਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫ਼ੋਨ 'ਤੇ ਗੱਲਬਾਤ ਕੀਤੀ। ਕਮਲਪ੍ਰੀਤ ਕੌਰ ਨੇ ਉਲੰਪਿਕ ਵਿੱਚ 64 ਮੀਟਰ ਦਾ ਥਰੋਅ ਮਾਰਦਿਆਂ ਦੂਜੀ ਥਾਂ ਮੱਲ ਕੇ ਫ਼ਾਈਨਲ ਲਈ ਕੁਆਲੀਫ਼ਾਈ ਕਰ ਲਿਆ ਹੈ।


 


ਫ਼ਾਈਨਲ ਮੁਕਾਬਲੇ ਲਈ ਕਮਲਪ੍ਰੀਤ ਕੌਰ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਰਾਣਾ ਸੋਢੀ ਨੇ ਕਿਹਾ, "ਤੁਹਾਡਾ ਫ਼ਾਈਨਲ ਥਰੋਅ ਵਿਸ਼ਵ ਰਿਕਾਰਡ ਹੋਵੇਗਾ।" ਉਨ੍ਹਾਂ ਕਮਲਪ੍ਰੀਤ ਕੌਰ ਨੂੰ ਸ਼ਾਂਤ ਅਤੇ ਇਕਾਗਰਚਿੱਤ ਰਹਿ ਕੇ ਆਪਣੀ ਖੇਡ ਵੱਲ ਪੂਰਾ ਧਿਆਨ ਲਾਉਣ ਲਈ ਕਿਹਾ।


 


ਮੰਤਰੀ ਨੇ ਆਪਣੇ ਟਵੀਟ ਵਿੱਚ ਵੀ ਲਿਖਿਆ ਹੈ, "ਇਤਿਹਾਸ ਰਚਣ ਅਤੇ ਤਮਗ਼ਾ ਹਾਸਲ ਕਰਨ ਦੇ ਨੇੜੇ ਪਹੁੰਚਣ ਲਈ ਕਮਲਪ੍ਰੀਤ ਕੌਰ ਨੂੰ ਬਹੁਤ ਵਧਾਈ। ਮੇਰਾ ਦਿਲ ਕਹਿੰਦਾ ਹੈ ਕਿ ਤੁਸੀਂ ਤਮਗ਼ਾ ਲੈ ਕੇ ਹੀ ਘਰ ਪਰਤੋਗੇ। ਸ਼ਾਂਤ ਰਹੋ, ਇਕਾਗਰਚਿੱਤ ਰਹੋ!"


ਦੱਸ ਦੇਈਏ ਕਿ ਇਸ ਵਰ੍ਹੇ ਮਾਰਚ ਮਹੀਨੇ ਦੌਰਾਨ ਐਨ.ਆਈ.ਐਸ. ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖ਼ਰੀ ਦਿਨ ਕਮਲਪ੍ਰੀਤ ਕੌਰ ਨੇ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ ਸੀ। ਇਸ ਦੇ ਨਾਲ ਹੀ ਉਹ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਥਰੋਅਰ ਬਣ ਗਈ ਸੀ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਉ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰ ਗਈ ਸੀ। ਕਮਲਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਵੱਲੋਂ 2012 ਵਿੱਚ 64.76 ਮੀਟਰ ਥਰੋਅ ਸੁੱਟ ਕੇ ਬਣਾਇਆ ਕੌਮੀ ਰਿਕਾਰਡ ਤੋੜਿਆ ਸੀ।

Featured post

PSEB 8th Result 2024: ਇੰਤਜ਼ਾਰ ਖ਼ਤਮ, 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇੱਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends