ਪੰਜਾਬ ਪੈਨਸ਼ਨਰਜ ਵੈੱਲਫ਼ੇਅਰ ਐਸੋਸੀਏਸ਼ਨ ਤਨਖਾਹ ਕਮਿਸ਼ਨ ਸਬੰਧੀ ਸਰਕਾਰ ਦੀ ਦੋਗਲੀ ਨੀਤੀ ਦੀ ਨਿਖੇਧੀ

 *ਪੰਜਾਬ ਪੈਨਸ਼ਨਰਜ ਵੈੱਲਫ਼ੇਅਰ ਅੈਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ*


*ਤਨਖਾਹ ਕਮਿਸ਼ਨ ਸਬੰਧੀ ਸਰਕਾਰ ਦੀ ਦੋਗਲੀ ਨੀਤੀ ਦੀ ਨਿਖੇਧੀ*


*8-9 ਜੁਲਾਈ ਦੀ ਕੰਮ ਛੋੜ ਹੜਤਾਲ ਦੇ ਪ੍ਰਦਰਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ*  



ਨਵਾਂ ਸ਼ਹਿਰ, 7 ਜੁਲਾਈ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਸਬੰਧੀ ਦੋਗਲੀ ਨੀਤੀ ਅਪਨਾਉਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਰੋਸ ਦਾ ਪ੍ਰਗਟਾਵਾ ਕਰਨ ਲਈ 9 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਦੇ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।  

          ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਤ ਲਾਲ ਗੋਹਲੜੋਂ, ਰਾਮ ਮਿੱਤਰ ਕੋਹਲੀ, ਪ੍ਰਿ. ਅਸ਼ੋਕ ਕੁਮਾਰ, ਕਰਨੈਲ ਸਿੰਘ ਰਾਹੋਂ, ਸੁਰੇਸ਼ ਕੁਮਾਰ, ਗੁਰਦਿਆਲ ਸਿੰਘ ਜਗਤਪੁਰ, ਰਾਮ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਵਾਉਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਰੋਨਾ ਦੀ ਆੜ ਵਿੱਚ ਮੁਲਾਜ਼ਮ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਮਨਵਾਉਣ ਲਈ ਸਾਂਝੇ ਫਰੰਟ ਵੱਲੋਂ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਪੈਨਸ਼ਨਰਾਂ ਵਲੋਂ ਨਵੱਧ ਚਡ਼੍ਹ ਕੇ ਹਿੱਸਾ ਲਿਆ ਜਾਵੇਗਾ। 

          ਮੀਟਿੰਗ ਵਿੱਚ ਸੁਰਿੰਦਰਜੀਤ, ਕੁਲਦੀਪ ਸਿੰਘ, ਗੁਰਦਿਆਲ ਸਿੰਘ, ਰੇਸ਼ਮ ਲਾਲ, ਅਵਤਾਰ ਸਿੰਘ ਛੋਕਰਾਂ, ਪਿਆਰਾ ਸਿੰਘ ਛੋਕਰਾਂ, ਗੁਰਮੀਤ ਰਾਮ, ਜੋਗਾ ਸਿੰਘ, ਭਾਗ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਹਰਮੇਸ਼ ਲਾਲ, ਸੰਤੋਸ਼ ਕੁਮਾਰ, ਕੁਲਵਿੰਦਰ ਠਾਕਰ, ਕੇਵਲ ਰਾਮ, ਤਰਸੇਮ ਸਿੰਘ, ਹਰਭਜਨ ਸਿੰਘ ਭਾਵੜਾ, ਮਲਕੀਤ ਸਿੰਘ, ਅਜਮੇਰ ਸਿੰਘ, ਨਿਰਮਲ ਦਾਸ, ਸੰਤੋਖ ਸਿੰਘ ਆਦਿ ਸ਼ਾਮਲ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends