ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ
ਲੁਧਿਆਣਾ 28 ਜੁਲਾਈ(ਅੰਜੂ ਸੂਦ )-
ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਦੂਜੇ ਗਰੁੱਪ ਦੇ ਸੈਮੀਨਾਰ ਸ਼ੁਰੂ ਹੋ ਗਏ ਹਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਦੌਰੇ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵਿੰਦਰ ਕੌਰ ਵੱਲੋਂ ਅੱਜ ਬਲਾਕ ਖੰਨਾ 1, 2 ਵਿਖੇ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸੀ ਐਚ ਟੀ ਰਣਜੋਧ ਸਿੰਘ, ਬੀ ਐਮ ਟੀ ਕੁਲਵਿੰਦਰ ਸਿੰਘ, ਬੀ ਐਮ ਟੀ ਰੁਪਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਅੰਜੂ ਸੂਦ ਆਦਿ ਹਾਜ਼ਰ ਸਨ।