ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼


ਚੰਡੀਗੜ੍ਹ, 28 ਜੁਲਾਈ:


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ। 


ਉਹਨਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 3(2) ਦੀ ਸਬ ਧਾਰਾ (ਸੀ) ਤਹਿਤ ਕਮਿਸ਼ਨ ਦੇ ਐਕਸ ਆਫੀਸੀਓ ਮੈਂਬਰ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਅਤੇ ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਵਿੱਚ ਇੱਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਤ ਆਈ.ਜੀ. ਰੈਂਕ ਦਾ ਪੁਲਿਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ।


ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends