ਸਿੱਖਿਆ ਵਿਭਾਗ ਵੱਲੋਂ ਗਣਿਤ ਵਿਸ਼ੇ ਦੀ ਪੜ੍ਹਾਈ ਆਧੁਨਿਕ ਵਿਧੀਆਂ ਨਾਲ ਰੌਚਕ ਬਣਾਉਣ ਲਈ ਇੱਕ ਆਨਲਾਈਨ ਪ੍ਰੋਗਰਾਮ ਲਾਂਚ

 ਸਿੱਖਿਆ ਵਿਭਾਗ ਵੱਲੋਂ ਗਣਿਤ ਵਿਸ਼ੇ ਦੀ ਪੜ੍ਹਾਈ ਆਧੁਨਿਕ ਵਿਧੀਆਂ ਨਾਲ ਰੌਚਕ ਬਣਾਉਣ ਲਈ ਇੱਕ ਆਨਲਾਈਨ ਪ੍ਰੋਗਰਾਮ ਲਾਂਚ 


 6292 ਅੱਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਦੇ 10 ਲੱਖ ਵਿਦਿਆਰਥੀ ਲੈਣਗੇ ਇਸ ਆਨਲਾਈਨ ਪ੍ਰੋਗਰਾਮ ਦਾ ਲਾਭ



 ਐੱਸ.ਏ.ਐੱਸ.ਨਗਰ 6 ਜੁਲਾਈ(ਅੰਜੂ ਸੂਦ ) ਪੰਜਾਬ ਦੀ ਸਿੱਖਿਆ ਨੂੰ ਸਮੇਂ ਦਾ ਹਾਣੀ ਅਤੇ ਗੁਣਾਤਮਿਕ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਪੂਰਨ ਯਤਨਸ਼ੀਲ ਹਨ। ਜਿਸ ਤਹਿਤ ਵਿਜੈਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਦੇਖ-ਰੇਖ ਹੇਠ ਐੱਸ ਸੀ ਈ ਆਰ ਟੀ ਪੰਜਾਬ ਦੇ ਵਿਸ਼ੇਸ਼ ਯਤਨਾਂ ਸਦਕਾ ਸਿੱਖਿਆ ਦੀ ਬਿਹਤਰੀ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਵਿੱਚ ਵਾਧਾ ਕਰਦਿਆਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਮੌਜੂਦਾ ਸੈਸ਼ਨ 2021-22 ਲਈ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਵਿੱਚ ਰੁਚੀ ਅਤੇ ਸਮਝ ਵਿਕਸਿਤ ਕਰਦਿਆਂ ਸਿੱਖਣ-ਪੱਧਰਾਂ ਨੂੰ ਉੱਚ ਪਾਏ ਦਾ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ਦੀ ਨਾਮੀ ਸੰਸਥਾ ਖਾਨ ਅਕੈਡਮੀ ਨਾਲ ਮਿਲ ਕੇ ਇੱਕ ਆਨਲਾਈਨ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ। 


ਵਿਜੈਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਨੇ ਵਿਭਾਗ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਵਿਭਾਗ ਦੇ ਵਿਸ਼ੇਸ਼ ਯਤਨਾਂ ਨਾਲ ਸਿਰਜੇ ਗਣਿਤ ਵਿਸ਼ੇ ਸਬੰਧੀ ਪ੍ਰੋਗਰਾਮ ਅਧੀਨ ਰਾਜ ਦੇ 6292 ਅੱਪਰ ਪ੍ਰਾਇਮਰੀ ਸਕੂਲਾਂ ਦੇ ਲਗਪਗ 10 ਲੱਖ ਤੋਂ ਵੀ ਜ਼ਿਆਦਾ ਵਿਦਿਆਰਥੀ ਲਾਹਾ ਲੈਣਗੇ। ਇਹਨਾਂ ਸਾਰਥਕ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਹੱਤਵਪੂਰਨ ਵਿਸ਼ੇ ਗਣਿਤ ਵਿੱਚ ਦਿਲਚਸਪੀ ਪੈਦਾ ਹੋਵੇਗੀ ਅਤੇ ਉਹ ਗਣਿਤ ਦੀਆਂ ਨਵੀਆਂ ਧਾਰਨਾਵਾਂ ਨੂੰ ਟੈਕਨੀਕਲ ਵਿਧੀਆਂ ਰਾਹੀਂ ਅਸਾਨੀ ਨਾਲ ਸਮਝ ਸਕਣਗੇ।  

  ਉਹਨਾਂ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਟੈਕਨਾਲੋਜੀ ਦੀ ਵਰਤੋਂ ਕਰਨ ਵਾਲਾ ਮੋਹਰੀ ਸੂਬਾ ਬਣ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਇਹਨਾਂ ਯਤਨਾਂ ਸਦਕਾ ਵਿਦਿਆਰਥੀ ਅਤੇ ਅਧਿਆਪਕ ਇਸ ਪ੍ਰੋਗਰਾਮ ਅਧੀਨ ਮੁਹੱਈਆ ਕਰਵਾਏ ਜਾ ਰਹੇ ਸਾਧਨਾਂ ਅਤੇ ਉਪਕਰਨਾਂ ਦੀ ਵਰਤੋਂ ਸਕੂਲ ਅਤੇ ਇਸ ਤੋਂ ਬਾਹਰ ਪੂਰੇ ਆਤਮਵਿਸ਼ਵਾਸ ਨਾਲ ਕਰਨ ਦੇ ਯੋਗ ਬਣਨਗੇ।


ਇਸ ਆਨਲਾਈਨ ਪ੍ਰੋਗਰਾਮ ਸਬੰਧੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦਾ ਕਹਿਣਾ ਹੈ ਕਿ ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀਆਂ ਮਹੱਤਵਪੂਰਨ ਧਾਰਨਾਵਾਂ ਦਿਲਚਸਪ ਅਤੇ ਸੌਖੀਆਂ ਵਿਧੀਆਂ ਰਾਹੀਂ ਸਿਖਾਈਆਂ ਜਾਣਗੀਆਂ। ਜਿਸ ਸਦਕਾ ਵਿਦਿਆਰਥੀਆਂ ਦੇ ਵਿਸ਼ੇ ਦੇ ਸਿੱਖਣ ਪਰਿਣਾਮਾਂ ਵਿੱਚ ਤਾਂ ਸੁਧਾਰ ਹੋਵੇਗਾ ਹੀ ਸਗੋਂ ਉਹ ਆਮ ਜ਼ਿੰਦਗੀ ਵਿੱਚ ਵੀ ਗਣਿਤ ਦੀ ਸਹੀ ਵਰਤੋਂ ਕਰਨ ਦੇ ਕਾਬਿਲ ਬਣਨਗੇ। ਉਹਨਾਂ ਕਿਹਾ ਕਿ ਮੌਜੂਦਾ ਆਧੁਨਿਕ ਯੁੱਗ ਵਿੱਚ ਗਣਿਤ ਵਿਸ਼ੇ ਦੀ ਪੜ੍ਹਾਈ ਆਧੁਨਿਕ ਅੰਤਰਰਾਸ਼ਟਰੀ ਡਿਜ਼ੀਟਲ ਵਿਧੀਆਂ ਨਾਲ ਕਰਵਾਉਣ ਨਾਲ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਵੀ ਯੋਗ ਬਣਨਗੇ। ਵਿਦਿਆਰਥੀਆਂ ਦੀ ਗਣਿਤ ਵਿਸ਼ੇ ਵਿੱਚ ਨਿਪੁੰਨਤਾ ਉਹਨਾਂ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਖੋਲ੍ਹੇਗੀ ।    


ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2019 ਤੋਂ 186 ਸਕੂਲਾਂ ਵਿੱਚ ਗਣਿਤ ਵਿਸ਼ੇ ਦੇ ਇਸ ਪ੍ਰੋਗਰਾਮ ਦੀ ਸਫ਼ਲ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੁਣ ਇਸ ਆਨਲਾਈਨ ਪ੍ਰੋਗਰਾਮ ਦਾ ਮੁੱਖ ਮੰਤਵ ਸੂਬੇ ਦੇ ਸਮੂਹ ਅੱਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਦੇ ਲਗਪਗ 11000 ਅਧਿਆਪਕਾਂ ਅਤੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲ ਲਗਪਗ 10 ਲੱਖ ਵਿਦਿਆਰਥੀਆਂ ਨੂੰ ਇਸ ਆਨਲਾਈਨ ਪ੍ਰੋਗਰਾਮ ਦੇ ਪ੍ਰਭਾਵ ਹੇਠ ਲਿਆਉਣਾ ਹੈ ਤਾਂ ਕਿ ਅਧਿਆਪਕ ਗਣਿਤ ਵਿਸ਼ੇ ਦੀਆਂ ਨਵੀਆਂ ਅਤੇ ਰੌਚਕ ਅਧਿਆਪਨ ਵਿਧੀਆਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਹੋਏ ਵਿਸ਼ੇ ਦੇ ਟੀਚਿਆਂ ਦੀ ਪ੍ਰਾਪਤੀ ਕਰ ਸਕਣ।ਵਿਦਿਆਰਥੀਆਂ ਤੱਕ ਪਹੁੰਚ ਸੰਭਵ ਬਣਾਉਣ ਲਈ ਹਰੇਕ ਵਿਦਿਆਰਥੀ ਦੀ ਬਕਾਇਦਾ ਨਿੱਜੀ ਆਈਡੀ ਵੀ ਬਣਾਈ ਗਈ ਹੈ। ਜਿਸ ਰਾਹੀਂ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਗਣਿਤ ਵਿਸ਼ੇ ਦੀ ਸਿੱਖਣ-ਸਮੱਗਰੀ ਨੂੰ ਕਿਸੇ ਸਮੇਂ ਵੀ ਡਾਊਨਲੋਡ ਕਰ ਸਕਦੇ ਹਨ। 

 ਇਸ ਤਹਿਤ ਸਕੂਲ ਸਿੱਖਿਆ ਵਿਭਾਗ ਦੇ ਮਿਹਨਤੀ ਅਤੇ ਮਾਹਿਰ ਅਧਿਆਪਕਾਂ ਵੱਲੋਂ ਹੁਣ ਤੱਕ ਪੰਜਾਬੀ ਮਾਧਿਅਮ ਵਿੱਚ ਗਣਿਤ ਵਿਸ਼ੇ ਦਾ ਗੁਣਵੱਤਾ ਭਰਪੂਰ ਪਾਠਕ੍ਰਮ ਅਤੇ 20,000 ਤੋਂ ਜ਼ਿਆਦਾ ਵੀਡੀਓਜ਼ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਇਹ ਸਿੱਖਣ-ਸਮੱਗਰੀ ਸੂਬੇ ਦੇ ਗਣਿਤ ਵਿਸ਼ੇ ਦੇ ਪਾਠਕ੍ਰਮ ਨੂੰ ਧਿਆਨ 'ਚ ਰੱਖਦੇ ਹੋਏ ਗਣਿਤ ਵਿਸ਼ੇ ਦੇ ਅੰਤਰਰਾਸ਼ਟਰੀ ਸਿਧਾਂਤਾਂ 'ਤੇ ਅਧਾਰਿਤ ਹੈ। 

ਵਿਭਾਗ ਇਸ ਪਾਠਕ੍ਰਮ ਦੀ ਉਪਲੱਬਧਤਾ ਅਤੇ ਵਿਦਿਆਰਥੀਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਲੋੜੀਂਦੇ ਉਪਕਰਨਾਂ ਦਾ ਵਿਦਿਆਰਥੀਆਂ ਦੀ ਸਕੂਲ ਵਾਪਸੀ ਤੱਕ ਪ੍ਰਬੰਧ ਸੁਨਿਸ਼ਚਿਤ ਕਰੇਗਾ। ਉਦੋਂ ਤੱਕ ਵਿਦਿਆਰਥੀ ਅਤੇ ਅਧਿਆਪਕ ਸਿੱਖਣ-ਸਮੱਗਰੀ ਨੂੰ ਆਪਣੀਆਂ ਨਿੱਜੀ ਇੰਟਰਨੈੱਟ ਸੇਵਾਵਾਂ ਨੂੰ ਵਰਤਦੇ ਹੋਏ ਆਪਣੇ ਉਪਕਰਨਾਂ ਜਿਵੇਂ ਸਮਾਰਟਫੋਨ /ਟੈਬਲੈਟਜ਼/ ਲੈਪਟਾਪ/ਪੀ ਸੀ ਵਿੱਚ ਡਾਊਨਲੋਡ ਕਰ ਸਕਦੇ ਹਨ। 

ਬੁਲਾਰੇ ਅਨੁਸਾਰ ਵਿਭਾਗ ਵੱਲੋਂ ਗਣਿਤ ਵਿਸ਼ੇ ਦੇ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਅਧਿਆਪਕਾਂ ਨੂੰ ਬਕਾਇਦਾ ਟ੍ਰੇਨਿੰਗ ਵੀ ਦਿੱਤੀ ਜਿਸ ਵਿੱਚ ਅਧਿਆਪਕਾਂ ਨੂੰ ਸਿੱਖਣ ਉਦੇਸ਼ਾਂ ਦੀ ਪ੍ਰਾਪਤੀ ਲਈ ਲੋੜੀਂਦੇ ਉਪਕਰਨ ਅਤੇ ਅਗਵਾਈ ਲੀਹਾਂ ਪ੍ਰਦਾਨ ਕੀਤੀਆਂ । 


  ਇਸ ਪ੍ਰੋਗਰਾਮ ਦੇ ਉਦੇਸ਼ਾਂ ਅਨੁਸਾਰ ਅਧਿਆਪਕ ਗਣਿਤ ਵਿਸ਼ੇ ਦਾ ਪਾਠਕ੍ਰਮ , ਵਿਸ਼ਲੇਸ਼ਣ ਉਪਕਰਨਾਂ ਅਤੇ ਹੋਰ ਸਹਾਇਕ ਉਪਕਰਨਾਂ ਦੀ ਵਰਤੋਂ ਪੰਜਾਬੀ ਭਾਸ਼ਾ ਵਿੱਚ ਵਿਦਿਆਰਥੀਆਂ ਦੀਆਂ ਮਨੋਵਿਗਿਆਨਕ ਲੋੜਾਂ ਅਨੁਸਾਰ ਕਰ ਸਕਦੇ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends