ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

 ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ


ਪਠਾਨਕੋਟ , 28 ਜੁਲਾਈ( ਬਲਕਾਰ ਅੱਤਰੀ )- ਸਕੂਲ 

ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਦੂਜੇ ਗਰੁੱਪ ਦੇ ਸੈਮੀਨਾਰ ਸ਼ੁਰੂ ਹੋ ਗਏ ਹਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਦੌਰੇ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਅੱਜ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿਖੇ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਗਿਆ। 

ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਿਸ਼ਮਾਂ ਦੇਵੀ, ਕਾਰਜਕਾਰੀ ਬੀਪੀਈਓ ਵਿਜੇ ਸਿੰਘ, ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀਐਮਟੀ ਸ਼ਾਮ ਸ਼ਰਮਾ, ਬੀਐਮਟੀ ਅਜੇ ਵਸ਼ਿਸ਼ਟ, ਬੀਐਮਟੀ ਬਿਸੰਬਰ ਬਬੋਰੀਆ, ਕਲਰਕ ਨਰੇਸ਼ ਕੁਮਾਰ, ਕਲਰਕ ਸੁਨੀਲ ਦੱਤ, ਐਮਆਈਐਸ ਕੋਆਰਡੀਨੇਟਰ ਪੰਕਜ਼ ਸ਼ਰਮਾ, ਐਮਆਈਐਸ ਕੋਆਰਡੀਨੇਟਰ ਸੰਜੀਵ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।





Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends