COVID UPDATE : ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ

 ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ


ਮੁੱਖ ਮੰਤਰੀ ਵੱਲੋਂ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਤੇ 330 ਫੈਕਲਟੀ ਦੀ ਭਰਤੀ ਲਈ ਹਰੀ ਝੰਡੀ, ਕੋਰੋਨਾ ਦੇ ਮੁਕਾਬਲੇ ਲਈ ਹਰ ਲੋੜੀਂਦੇ ਫੰਡ ਦੇਣ ਦਾ ਕੀਤਾ ਵਾਅਦਾ 


ਚੰਡੀਗੜ, 9 ਜੁਲਾਈ


ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ ਰੁਪਏ ਜਾਰੀ ਕੀਤੇ ਜਿਹੜੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਕੋਵਿਡ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ ਖਰਚੇ ਜਾਣਗੇ।


ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਦੇ ਨਾਲ ਪਟਿਆਲਾ ਤੇ ਅੰਮਿ੍ਰਤਸਰ ਦੇ ਮੈਡੀਕਲ ਕਾਲਜਾਂ ਵਿੱਚ 330 ਫੈਕਲਟੀ ਪੋਸਟਾਂ ਭਰਨ ਦੀ ਵੀ ਹਰੀ ਝੰਡੀ ਕੀਤੀ। ਉਨਾਂ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਹੋਰ ਲੋੜੀਂਦੀਆਂ ਵਾਧੂ ਪੋਸਟਾਂ ਨੂੰ ਭਰਨ ਲਈ ਕੈਬਨਿਟ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ।


ਮੁੱਖ ਮੰਤਰੀ ਵੱਲੋਂ ਪ੍ਰਵਾਨਿਤ ਕੀਤੇ 380 ਕਰੋੜ ਰੁਪਏ ਪੀ.ਐਸ.ਏ. ਆਕਸੀਜਨ ਪਲਾਂਟਾਂ, ਐਮ.ਜੀ.ਪੀ.ਐਸ. ਲੋਡ ਵਧਾਉਣ ਅਤੇ ਪੈਕੇਜ ਸਬਸਟੇਸ਼ਨਾਂ, ਕ੍ਰਾਇਓਜੈਨਿਕ ਤਰਲ ਮੈਡੀਕਲ ਆਕਸੀਜਨ ਟੈਂਕਾਂ ਦੇ ਨਾਲ ਬੀ.ਐਲ.ਐਸ. ਐਬੂਲੈਂਸਾਂ ਉਤੇ ਖਰਚੇ ਜਾਣਗੇ।


ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਵਿਡ ਖਿਲਾਫ ਸੂਬਾ ਸਰਕਾਰ ਦੀ ਜੰਗ ਵਿੱਚ ਫੰਡ ਕਿਤੇ ਵੀ ਅੜਿੱਕਾ ਨਹੀਂ ਬਣਨ ਦੇਵਾਂਗੇ ਅਤੇ ਭਵਿੱਖ ਵਿੱਚ ਵੀ ਲੋੜ ਮੁਤਾਬਕ ਫੰਡ ਜਾਰੀ ਕੀਤੇ ਜਾਂਦੇ ਰਹਿਣਗੇ। ਉਨਾਂ ਕਿਹਾ ਕਿ ਸੂਬੇ ਵੱਲੋਂ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਦੂਜੀ ਲਹਿਰ ਦੇ ਮਰੀਜ਼ਾਂ ਨਾਲੋਂ 25 ਫੀਸਦੀ ਹੋਰ ਵੱਧ ਮਰੀਜ਼ਾਂ ਦੇ ਹਿਸਾਬ ਨਾਲ ਤਿਆਰੀ ਕੀਤੀ ਗਈ ਹੈ।


ਮੁੱਖ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਘੱਟੋ-ਘੱਟ 40000 ਟੈਸਟਾਂ ਦੇ ਨਾਲ ਕਿਸੇ ਵੀ ਉਭਾਰ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨ ਲਈ ਸਮਾਰਟ ਟੈਸਟਿੰਗ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ।


ਤੀਜੀ ਲਹਿਰ ਦੀ ਰੋਕਥਾਮ ਅਤੇ ਟਾਕਰਾ ਕਰਨ ਲਈ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਤਿਆਰ ਕੀਤੀ ਵਿਸਥਾਰਤ ਰਣਨੀਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੂਰਤ ਵਿੱਚ ਜੀ.ਆਈ.ਐਸ. ਆਧਾਰਿਤ ਨਿਗਰਾਨੀ ਅਤੇ ਰੋਕਥਾਮ ਤਰੀਕਿਆਂ ਦੀ ਵਰਤੋਂ ਸਥਾਨਕ ਬੰਦਿਸ਼ਾਂ ਲਈ ਆਟੋ ਟਰਿਗਰ ਵਿਧੀ ਰਾਹੀਂ ਕੀਤੀ ਜਾਵੇਗੀ। ਦੂਜੀ ਸਥਿਤੀ ਵਿੱਚ ਜੇ ਲੋੜ ਪਵੇ ਤਾਂ ਖੇਤਰੀ ਜਾਂ ਸੂਬਾ ਪੱਧਰੀ ਬੰਦਿਸ਼ਾਂ ਲਗਾਈਆਂ ਜਾਣਗੀਆਂ। ਉਨਾਂ ਕਿਹਾ ਕਿ ਖਤਰੇ ਦੇ ਪੱਧਰ ਦੇ ਆਧਾਰ ਉਤੇ ਜ਼ਿਲਿਾਂ ਦਾ ਵਰਗੀਕਰਨ ਕਰਦਿਆਂ ਤਿੰਨ ਵਰਗਾਂ ਵਿੱਚ ਵੰਡਿਆ ਜਾਵੇਗਾ ਜਿਸ ਨਾਲ ਜ਼ਿਲਿਆਂ ਨੂੰ ਵਿਗਿਆਨਕ ਆਧਾਰ ਉਤੇ ਰੋਕ ਲਗਾਉਣ ਅਤੇ ਪਾਬੰਦੀਆਂ ਲਾਗੂ ਕਰਨ ਦੇ ਯੋਗ ਬਣਾਇਆ ਜਾਵੇਗਾ।


ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅੰਕੜੇ ਇਕੱਠੇ ਕਰਨ ਅਤੇ ਇਨਾਂ ਦਾ ਵਿਸਲੇਸ਼ਣ ਕਰਨ ਲਈ ਹਰੇਕ ਜ਼ਿਲੇ ਵਿੱਚ ਅੰਕੜਾ ਸੈਲ ਸਰਗਰਮ ਕੀਤਾ ਜਾਵੇ।


ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਫੰਡ ਅਤੇ ਆਕਸੀਜਨ ਪਲਾਂਟ ਲੋੜੀਂਦੇ ਤੌਰ ’ਤੇ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕੋਈ ਵੀ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends