DAILY ASSIGNMENT: ਵਿਦਿਆਰਥੀਆਂ ਦੇ ਰੋਜ਼ਾਨਾ ਕੰਮ ਦੀ ਮੋਨੀਟਰਿੰਗ ਲਈ ਹਦਾਇਤਾਂ ਜਾਰੀ

ਰਾਜ ਦੇ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਦੁਆਰਾ ਬਹੁਤ ਸਾਰੀ ਸਮੱਗਰੀ, ਕੈਵਿਡ-19 ਦੀਆਂ ਹਦਾਇਤਾਂ ਦੇ ਬਾਵਜੂਦ, ਭੇਜੀ ਜਾ ਰਹੀ ਹੈ। ਦਫਤਰ ਐਸ.ਸੀ.ਈ.ਆਰ.ਟੀ. ਵੱਲੋਂ ਸਕੂਲਾਂ ਦੁਆਰਾ ਭੇਜੀਆਂ ਜਾ ਰਹੀਆਂ ਵੱਖ-ਵੱਖ Assignments ਬਾਰੇ ਪੜਚੋਲ ਕਰਵਾਈ ਗਈ ਹੈ। 


ਇਸ ਵਿੱਚ ਹੇਠ ਲਿਖੇ ਅਨੁਸਾਰ ਬਹੁਤ ਸਾਰੀਆਂ ਚੰਗੀਆਂ ਗੱਲਾਂ ਵੇਖਣ ਨੂੰ ਮਿਲੀਆਂ ਹਨ:- ਬਹੁਤ ਸਾਰੇ ਅਧਿਆਪਕ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ Assignments ਨੂੰ ਵਿਦਿਅਰਥੀਆਂ ਤੱਕ ਪਹੁੰਚਾ ਰਹੇ ਹਨ ਅਤੇ ਉਹਨਾਂ ਨੂੰ ਵਿਦਿਆਰਥੀਆਂ ਦੁਆਰਾ ਪੂਰਾ ਵੀ ਕਰਵਾ ਰਹੇ ਹਨ। ਕਰਵਾ ਰਹੇ ਹਨ। 



ਅੱਜ ਮਿਤੀ 5 ਜੁਲਾਈ 2021 ਤੋਂ ਸ਼ੁਰੂ ਹੋਏ Bimonthly tests ਦੀ ਤਿਆਰੀ ਲਈ ਵੀ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ Phone calls ਕਰਕੇ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦੀਆਂ Zoom Classes ਵੀ ਲਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਸਾਰੀਆਂ EBC ਦੀਆਂ videos ਰੋਜ਼ਾਨਾ ਪ੍ਰਾਪਤ ਹੋ ਰਹੀਆਂ ਹਨ ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। 






ਇਸ ਦੇ ਨਾਲ-ਨਾਲ ਕੁਝ ਸੀਮਿਤ ਥਾਵਾਂ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਹੋਰ ਜ਼ਿਆਦਾ ਰਾਬਤਾ ਕਾਇਮ ਕਰਨ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਇਸ ਲਈ ਸਮੂਹ ਜਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਬਲਾਕ ਨੋਡਲ ਅਫਸਰ, ਡੀ.ਐਮਜ਼ ਅਤੇ ਬੀ.ਐਮਜ਼ ਵੱਲੋਂ ਅਧਿਆਪਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਇਸ ਕਰੋਨਾ ਕਾਲ ਵਿੱਚ ਵਿਦਿਆਰਥੀਆਂ ਦੀ ਪੜਾਈ ਦਾ ਕੋਈ ਨੁਕਸਾਨ ਨਾ ਹੋਵੇ।

 

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends