ਵਿੱਤ ਮੰਤਰੀ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਹਕੂਮਤ ਵਿਰੁੱਧ ਥਾਂ ਥਾਂ ਉਠਿਆ ਧੂੰਆਂ
ਤਨਖਾਹ ਕਮਿਸ਼ਨ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਦਾ ਵਿੱਤ ਮੰਤਰੀ ਵਿਰੁੱਧ ਰੋਹ
ਸੰਯੁਕਤ ਅਧਿਆਪਕ ਫਰੰਟ ਦੇ ਸੱਦੇ ਤੇ ਅੱਜ ਪੰਜਾਬ ਭਰ ਵਿਚ ਮਾਰੂ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ
ਬਠਿੰਡਾ 9 ਜੁਲਾਈ (ਪੱਤਰ ਪ੍ਰੇਰਕ) ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਤਨਖਾਹਾਂ ਵਧਣ ਦੀ ਬਜਾਏ ਘਟਣੀਆਂ ਸ਼ੁਰੂ ਹੋ ਗਈਆਂ ਹਨ ਉਨ੍ਹਾਂ ਕਿਹਾ ਕਿ 18 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਸ਼ਹਿਰ ਬਠਿੰਡਾ ਵਿਖੇ ਪੰਜਾਬ ਭਰ ਦੇ ਅਧਿਆਪਕ ਵੱਡੀ ਪੱਧਰ ਤੇ ਰੋਸ ਰੈਲੀ ਵਿਚ ਸ਼ਮੂਲੀਅਤ ਕਰਨਗੇ ਅੱਜ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੂਆਣਾ ਨੇ ਕਿਹਾ ਕਿ ਸਮੂਹ ਅਧਿਆਪਕ ਵਰਗ ਅਠਾਰਾਂ ਜੁਲਾਈ ਨੂੰ ਵੱਧ ਤੋਂ ਵੱਧ ਬਠਿੰਡਾ ਪਹੁੰਚਣ ਤਾਂ ਜੋ ਸਹੀ ਸੋਧਾ ਕਰਵਾ ਕੇ ਪੇ ਕਮਿਸਨ ਲਾਗੂ ਕਰਵਾਇਆ ਜਾ ਸਕੇ।
ਅੱਜ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆ ਨੇ ਕਿਹਾ ਕਿ ਆਪ ਪੇ ਕਮਿਸ਼ਨ ਨਾਲ ਸਬੰਧਤ ਕਮੇਟੀ ਨਾਲ ਜਥੇਬੰਦੀ ਦੀ ਮੀਟਿੰਗ ਬਾਰਾਂ ਜੁਲਾਈ ਨੂੰ ਹੋਵੇਗੀ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ ।
ਉਧਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 11 ਜੁਲਾਈ ਨੂੰ ਪੰਜਾਬ ਦੀਆਂ ਮੁਲਾਜ਼ਮ ਧਿਰਾਂ ਵਿੱਤ ਮੰਤਰੀ ਦੇ ਸ਼ਹਿਰ ਵਿਖੇ ਹੱਲਾ ਬੋਲਦਿਆਂ ਕਾਂਗਰਸ ਸਰਕਾਰ ਵਿਰੁੱਧ ਆਰ ਪਾਰ ਦੀ ਜੰਗ ਦਾ ਆਰੰਭ ਕਰਨਗੀਆਂ।ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਸੀਰ ਸਹੋਤਾ ਨੇ ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।