PSTSE ਦਾ ਨਤੀਜਾ ਘੋਸ਼ਿਤ, ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮਿਲੇਗਾ ਮਹੀਨਾਵਾਰ ਵਜ਼ੀਫ਼ਾ

 



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਅਧੀਨ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਵੱਲੋਂ ਲਈ ਗਈ ਪ੍ਰੀਖਿਆ ਪੀਐੱਸਟੀਐੱਸਈ (PSTSE) ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।


ਸਮੂਹ ਸਫ਼ਲ ਹੋਏ ਵਿਦਿਆਰਥੀਆਂ, ਮਾਪਿਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਮੂਹ ਜ਼ਿਲ੍ਹਿਆਂ ਵਿੱਚ ‘ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ-2020′ ਜੋ ਮਿਤੀ 3 ਜਨਵਰੀ 2021 ਨੂੰ ਤਹਿਸੀਲ ਪੱਧਰ ‘ਤੇ ਕਰਵਾਈ ਗਈ ਸੀ।


ਵਿਭਾਗ ਵੱਲੋਂ ਇਸ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ। ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ 500 ਯੋਗ ਵਿਦਿਆਰਥੀ ਵਿਭਾਗ ਵੱਲੋਂ ਵਜ਼ੀਫ਼ਾ ਪ੍ਰਾਪਤ ਕਰਨ ਦੇ ਹੱਕਦਾਰ ਹੋ ਗਏ ਹਨ। ਵਿਭਾਗ ਵੱਲੋਂ ਇਸ ਸਬੰਧੀ ਸਫ਼ਲ ਹੋਏ ਵਿਦਿਆਰਥੀਆਂ ਦੀ ਕੈਟਾਗਰੀ ਵਾਇਜ਼ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਨੂੰ ਵਿਭਾਗ ਦੀ ਵੈਬਸਾਈਟ www.ssapunjab.org ‘ਤੇ ਦੇਖਿਆ ਜਾ ਸਕਦਾ ਹੈ। ਵਿਭਾਗ ਵੱਲੋਂ ਰਿਜ਼ਲਟ ਪਤਾ ਕਰਨ ਦੇ ਸਬੰਧ ‘ਚ ਇਸ ਪ੍ਰੀਖਿਆ ‘ਚ ਅਪੀਅਰ ਹੋਏ ਸਾਰੇ ਵਿਦਿਆਰਥੀਆਂ ਦਾ ਨਤੀਜਾ ਵੀ ਵੈਬਸਾਈਟ ‘ਤੇ ਪਾ ਦਿੱਤਾ ਗਿਆ ਹੈ।


ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਜਨਰਲ ਕੈਟਾਗਰੀ ਨਾਲ ਸਬੰਧਤ 318, ਅਨੁਸੂਚਿਤ ਜਾਤੀ ਨਾਲ ਸਬੰਧਤ 125, ਪਿਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50 ਤੇ ਅਪੰਗਤਾ ਸ੍ਰੈਣੀ ਨਾਲ ਸਬੰਧਤ 7 ਵਿਦਿਆਰਥੀ ਇਹ ਪ੍ਰੀਖਿਆ ਪਾਸ ਕਰਨ ‘ਚ ਸਫ਼ਲ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ 200 ਰੁਪਏ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਇਹ ਰਾਸ਼ੀ ਉਨ੍ਹਾਂ ਨੂੰ ਆਪਣੀ ਪੜ੍ਹਾਈ ਅੱਗੇ ਜਾਰੀ ਰੱਖਣ ਵਿੱਚ ਸਹਾਈ ਹੋਵੇਗੀ। ਇਸ ਸਬੰਧੀ ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਮਿਤੀ 3 ਜਨਵਰੀ 2021 ਨੂੰ ਲਈ ਗਈ 180 ਅੰਕਾਂ ਦੀ ਇਸ ਪ੍ਰੀਖਿਆ ‘ਚ ਮਾਨਸਿਕ ਯੋਗਤਾ ਟੈਸਟ (ਮੈਟ) ਦੇ 90 ਅੰਕ ਅਤੇ ਸਕੋਲਾਸਟਿਕ ਐਪਟੀਚਿਊਡ ਟੈਸਟ (ਸੈਟ) ਦੇ 90 ਅੰਕ ਰੱਖੇ ਗਏ ਸਨ। ਇਸ ਵਿੱਚ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਸਮਾਜਿਕ ਸਿੱਖਿਆ, ਗਣਿਤ ਅਤੇ ਮਾਨਸਿਕ ਯੋਗਤਾ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ ਸਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends