ਲੁਧਿਆਣਾ : ਸਲੇਮਟਾਬਰੀ ਪੁਲਸ ਨੇ ਨੈਸ਼ਨਲ ਹਾਈਵੇ ਜਾਮ ਕਰਨ ਦੇ ਦੋਸ਼ 'ਚ
ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਢਾਈ ਹਜ਼ਾਰ
ਪ੍ਰਦਰਸ਼ਨਕਾਰੀਆਂ ’ਤੇ ਆਵਾਜਾਈ 'ਚ ਰੁਕਾਵਟ
ਪਾਉਣ ਕਰਨ ਅਤੇ ਨੈਸ਼ਨਲ ਹਾਈਵੇ ਐਕਟ 1956
ਦੀ ਧਾਰਾ 8ਬੀ ਤਹਿਤ ਪਰਚਾ ਦਰਜ ਕੀਤਾ ਹੈ।
ਇਹ
ਕੇਸ ਏ. ਐੱਸ. ਆਈ. ਸਤਨਾਮ ਸਿੰਘ ਦੀ ਸ਼ਿਕਾਇਤ
'ਤੇ ਦਰਜ ਕੀਤਾ ਗਿਆ ਹੈ, ਜਿਸ ਵਿਚ ਉਸ ਦਾ ਦੋਸ਼
ਹੈ ਕਿ ਐਤਵਾਰ ਨੂੰ ਉਕਤ ਕਮੇਟੀ ਦੇ 2000 ਤੋਂ 2500
ਪ੍ਰਦਰਸ਼ਨਕਾਰੀਆਂ ਵੱਲੋਂ ਦਾਣਾ ਮੰਡੀ 'ਚ ਲਗਾਏ ਗਏ
ਧਰਨੇ ਦੌਰਾਨ ਪੈਦਲ ਮਾਰਚ ਕਰ ਕੇ ਜਲੰਧਰ ਹਾਈਵੇ
'ਤੇ ਦੋਵਾਂ ਪਾਸਿਆਂ ਵੱਲੋਂ ਆਉਣ-ਜਾਣ ਵਾਲੀ
ਆਵਾਜਾਈ ਵਿਚ ਰੁਕਾਵਟ ਪਾਈ।
ਗੌਰਤਲਬ ਹੈ ਪੁਰਾਣੀ ਪੈਨਸ਼ਨ ਬਹਾਲੀ ਲਈ , ਪੁਰਾਣੀ ਪੈਨਸ਼ਨ ਬਹਾਲ ਯੂਨੀਅਨ ਵਲੋਂ 29 ਅਗਸਤ ਨੂੰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਅਤੇ ਜਲੰਧਰ ਹਾਈਵੇਅ ਤੇ ਜਾਮ ਲਗਾ ਦਿੱਤਾ ਗਿਆ ਸੀ।
ਹਾਈ ਪਾਵਰ ਕਮੇਟੀ ਦੀ ਮੀਟਿੰਗ ਅੱਜ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਨਾਲ ਹੋਵੇਗੀ। ਲੰਬੇ ਸਮੇਂ ਤੋਂ ਮੁਲਾਜ਼ਮ ਲਗਾਤਾਰ ਪੈਨਸ਼ਨ ਬਹਾਲੀ ਲਈ ਸੰਘਰਸ਼ ਕਰਦੇ ਆ ਰਹੇ ਹਨ।