ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਕੋਵਿਡ-19 ਸਬੰਧੀ ਪਾਬੰਦੀਆਂ ਨੂੰ 31 ਅਗਸਤ ਤੱਕ ਵਧਾਇਆ

 




ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਕੋਵਿਡ-19 ਸਬੰਧੀ ਪਾਬੰਦੀਆਂ ਨੂੰ 31 ਅਗਸਤ ਤੱਕ ਵਧਾਇਆ


- ਸੂਬੇ ’ਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ

- 50 ਫੀਸਦੀ ਉਚਤਮ ਕੁਸ਼ਲਤਾ ਦੇ ਨਾਲ ਜ਼ਿਲ੍ਹੇ ’ਚ ਇੰਡੋਰ 150 ਅਤੇ ਆਊਟਡੋਰ 300 ਤੱਕ ਵਿਅਕਤੀਆਂ ਦਾ ਕੀਤਾ ਜਾ ਸਕਦਾ ਹੈ ਇਕੱਠ

- ਸਕੂਲ, ਕਾਲਜ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਅਦਾਰਿਆਂ ’ਚ ਸਿਰਫ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ ਟੀਚਿੰਗ ਸਟਾਫ ਨਿੱਜ਼ੀ ਤੌਰ ’ਤੇ ਪੜ੍ਹਾਉਣਗੇ, ਵਿਦਿਆਰਥੀਆਂ ਦੇ ਲਈ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਰਹੇਗਾ ਉਪਲਬੱਧ

- ਸਥਿਤੀ ’ਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜ਼ੀ ਤੌਰ ’ਤੇ ਪੜ੍ਹਾਈ ਰਹੇਗੀ ਬੰਦ


ਹੁਸ਼ਿਆਰਪੁਰ, 14 ਅਗਸਤ 2021 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 31 ਅਗਸਤ ਤੱਕ ਕੁਝ ਪਾਬੰਦੀਆਂ ਅਤੇ ਛੋਟ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਦੇ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਟੀਕਾਕਰਨ ਅਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ ਜੋ ਹਵਾਈ ਮਾਰਗ ਦੁਆਰਾ ਸੂਬੇ ਵਿੱਚ ਦਾਖਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿੱਚ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. ਟੈਸਟ ਜ਼ਰੂਰੀ ਹੋਵੇਗਾ, ਭਾਵੇਂ ਕਿ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਕੱਠ ਦੀ 50 ਫੀਸਦੀ ਦੀ ਉਚਿਤ ਸ਼ਮਤਾ ਦੇ ਨਾਲ ਇੰਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿੱਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਦੇ ਨਾਲ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਸ, ਮਿਊਯਿਅਮ, ਚਿੜਿਆਘਰ ਆਦਿ ਨੂੰ ਆਪਣੀ 50 ਫੀਸਦੀ ਸ਼ਮਤਾ ਦੇ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ, ਭਾਵੇਂ ਕਿ ਹਾਜ਼ਰ ਸਟਾਫ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਇਹ ਕੋਵਿਡ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ।


ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿਰਫ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ ਟੀਚਿੰਗ ਸਟਾਫ, ਜਾਂ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਏ ਹਨ, ਇਨ੍ਹਾਂ ਸੰਸਥਾਵਾਂ ਵਿੱਚ ਨਿੱਜ਼ੀ ਤੌਰ ’ਤੇ ਪੜ੍ਹਾਉਣਗੇ ਅਤੇ ਸਾਰੇ ਵਿਦਿਆਰਥੀਆਂ ਦੇ ਲਈ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਉਪਲਬੱਧ ਰਹੇਗਾ। ਉਨ੍ਹਾਂ 0.2 ਫੀਸਦੀ ਤੋਂ ਉਪਰ ਪਾਜ਼ੀਟਿਵਿਟੀ ਦਰ ਵਾਲੇ ਜ਼ਿਲ੍ਹੇ, ਸ਼ਹਿਰਾਂ ਨੂੰ ਸਥਿਤੀ ਵਿੱਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਦੇ ਲਈ ਨਿੱਜ਼ੀ ਤੌਰ ’ਤੇ ਪੜ੍ਹਾਈ ਬੰ ਕਰਨ ਦੇ ਲਈ ਕਿਹਾ।


ਉਨ੍ਹਾਂ ਕਿਹਾ ਕਿ ਕਾਲਜਾਂ, ਕੋਚਿੰਗ ਸੈਂਟਰਾਂ, ਉਚ ਵਿਦਿਅਕ ਸੰਸਥਾਵਾਂ, ਸਕੂਲਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦਾ ਟੀਕਾਕਰਨ ਕਰਵਾਉਣ ਦੇ ਲਈ ਪਹਿਲ ਦੇ ਨਾਲ-ਨਾਲ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਸਾਰਿਆਂ ਨੂੰ ਇਸ ਮਹੀਨੇ ਕੋਵਿਡ ਦੀ ਪਹਿਲੀ ਡੋਜ਼ ਤੋਂ ਕਵਰ ਕੀਤਾ ਜਾ ਸਕੇ। ਦੂਜੀ ਡੋਜ਼ ਦੇ ਦੌਰਾਨ ਵੀ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਤੁਰੰਤ ਟੀਕਾਕਰਨ ਕਰਵਾਉਣ ਦੇ ਲਈ ਉਤਸ਼ਾਹਿਤ ਕੀਤਾ ਜਾਵੇ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਦੋ ਗਜ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ’ਤੇ ਸਖ਼ਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਦੇ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends