ਵਿਜੈ ਇੰਦਰ ਸਿੰਗਲਾ ਵੱਲੋਂ ਕੋਵਿਡ-19 ਤੋਂ ਸਕੂਲੀ ਵਿਦਿਆਰਥੀਆਂ ਨੂੰ ਬਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

 ਵਿਜੈ ਇੰਦਰ ਸਿੰਗਲਾ ਵੱਲੋਂ ਕੋਵਿਡ-19 ਤੋਂ ਸਕੂਲੀ ਵਿਦਿਆਰਥੀਆਂ ਨੂੰ ਬਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ


ਬੋਰਡ ਦੀਆਂ ਕਲਾਸਾਂ ਰੋਜ਼ਾਨਾ ਲਾਉਣ ਅਤੇ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਹੁਕਮ


ਚੰਡੀਗੜ੍ਹ, 9 ਅਗਸਤ( ਪ੍ਰਮੋਦ ਭਾਰਤੀ)


ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।




ਸ੍ਰੀ ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ, ਇਸ ਕਰਕੇ ਕੋਵਿਡ 19 ਦੀ ਸਥਿਤੀ ਨਾਲ ਨਜਿੱਠਣ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ੍ਰੀ ਸਿੰਗਲਾ ਨੇ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕੀਤੀਆਂ ਹਨ।.

ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ



 ਸੀ੍ ਸਿੰਗਲਾ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਆਖਿਆ ਹੈ ਤਾਂ ਜੋ ਬੋਰਡ ਦੀਆਂ ਦੀਆਂ ਇਨ੍ਹਾਂ ਕਲਾਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਕਮਰਿਆਂ ਦੀ ਘਾਟ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖਰੇ ਵੱਖਰੇ ਤੌਰ ’ਤੇ ਬੁਲਾਉਣ ਲਈ ਸਕੂਲ ਮੁਖੀਆਂ ਨੂੰ ਖੁਲ੍ਹ ਦਿੱਤੀ ਹੈ।

Also read: 

ਕੋਰੋਨਾ ਦੀ ਤੀਜੀ ਲਹਿਰ: ਬੱਚਿਆਂ ਨੂੰ ਕਰੋਨਾ ਤੋਂ ਬਚਾਅ ਲਈ ਤਿਆਰ ਕਰਵਾਏ ਸਪੈਸ਼ਲ ਬੈੱਡ 


PUNJAB EDUCATIONAL UPDATES READ HERE


ਕੈਬਨਿਟ ਮੰਤਰੀ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਨਾਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਦੇ ਸਬੰਧ ਵਿੱਚ ਕਮਰਿਆਂ ਦੀ ਉਪਲਬਧਤਾ ਦੇ ਅਨੁਸਾਰ ਸਕੂਲ ਮੁਖੀ ਆਪਣੇ ਹਿਸਾਬ ਨਾਲ ਫੈਸਲਾ ਲੈਣਗੇ। ਇਸ ਸਬੰਧ ਵਿੱਚ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਇੱਕ ਕਮਰੇ ਵਿੱਚ 25 ਤੋਂ 30 ਵਿਦਿਆਰਥੀਆਂ ਨੂੰ ਹੀ ਉੱਚਿਤ ਦੂਰੀ ’ਤੇ ਬਿਠਾਇਆ ਜਾਵੇ ਅਤੇ ਇੱਕ ਬੈਂਚ ’ਤੇ ਕੇਵਲ ਇੱਕ ਵਿਦਿਆਰਥੀ ਹੀ ਬੈਠੇ। ਉਨ੍ਹਾਂ ਨੇ ਕੋਵਿਡ-19 ਦੀਆਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਨਾਉਣ ਨੂੰ ਯਕੀਨੀ ਬਨਾਉਣ ਲਈ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends