ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

 ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ


 


ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਰੈਂਡਮ ਸੈਂਪਲਿੰਗ ਕਰਨੀ ਹੋਵੇਗੀ ਲਾਜ਼ਮੀ: ਸਿੱਖਿਆ ਮੰਤਰੀ



ਚੰਡੀਗੜ, 1 ਅਗਸਤ:


ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।


 


ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵਲੋਂ ਉਨਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ ਜਿਨਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨਾਂ ਕਿਹਾ ਕਿ ਦੋਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends