ਸਰਕਾਰੀ ਸੀਨੀਅਰ ਸਮਾਰਟ ਸਕੂਲ ਸਕਰੌਦੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ
ਭਵਾਨੀਗੜ੍ਹ, 21 ਅਗਸਤ 2021: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸਮਾਰਟ ਸਕੂਲ ਸਕਰੌਦੀ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ।
ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਪਾਲ ਸਿੰਘ ਸਿੱਧੂ, ਜਿਲ੍ਹਾ ਨੋਡਲ ਅਫ਼ਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਰਾਜਵੰਤ ਸਿੰਘ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਸਤਪਾਲ ਸਿੰਘ ਬਲਾਸੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਬਾਰੇ ਬਹੁਤ ਪ੍ਭਾਵਸਾਲੀ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਐਕਟੀਵਿਟੀ ਇੰਚਾਰਜ ਕੁਲਦੀਪ ਵਰਮਾ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਬਾਲਿਆ ਵਿੱਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
ਇਹਨਾਂ ਭਾਸ਼ਣ ਮੁਕਾਬਲਿਆਂ ਵਿੱਚ ਮਿਡਲ ਪੱਧਰ ਤੇ ਪਰਨੀਤ ਕੌਰ ਨੇ ਪਹਿਲੀ ਪੁਜੀਸ਼ਨ, ਸੁਮਨਪ੍ਰੀਤ ਕੌਰ ਨੇ ਦੂਜੀ ਪੁਜ਼ੀਸ਼ਨ ਅਤੇ ਗੁਰਜੋਤ ਸਿੰਘ ਨੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਸਕੂਲ ਮੁਖੀ ਵੱਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਵਧ-ਚੜ੍ਹ ਕੇ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।