ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ

 ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ


ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ


ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ : ਸਿੱਖਿਆ ਮੰਤਰੀ


ਪਟਿਆਲਾ, 2 ਅਗਸਤ:

 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਅੱਜ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 6635 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ ਅਤੇ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ 6635 ਅਸਾਮੀਆਂ ਕੱਢਣ ਲਈ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਗਿਆ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੀ ਭਰਤੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਈਟੀਟੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਅੱਜ ਸਰਕਟ ਹਾਊਸ ਪਟਿਆਲਾ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਯੂਨੀਅਨ ਨਾਲ ਗੱਲਬਾਤ ਦਾ ਦੌਰਾ ਜਾਰੀ ਰੱਖਿਆ ਗਿਆ ਜਿਸ ਦੇ ਨਤੀਜੇ ਵੀ ਸਾਰਥਕ ਆਏ ਹਨ।

ਉਨ੍ਹਾਂ ਬੇਰੋਜ਼ਗਾਰ ਈਟੀਟੀ ਪਾਸ ਨੌਜਵਾਨਾਂ ਨੂੰ ਨਵੀਆਂ ਆਈਆਂ ਅਸਾਮੀਆਂ ਲਈ ਟੈਸਟ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾਵੇਗੀ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਹੋਰ ਮੰਗਾਂ ਸਬੰਧੀ ਵੀ ਸਕਰਾਤਮਕ ਰੁੱਖ ਅਪਣਾਉਦਿਆ ਕਿਹਾ ਕਿ ਜੋ ਵੀ ਨਿਯਮਾਂ ਅਨੁਸਾਰ ਕੀਤਾ ਜਾ ਸਕਦਾ ਹੈ ਉਸ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ 135 ਦਿਨਾਂ ਤੱਕ ਹੜਤਾਲ 'ਤੇ ਬੈਠੇ ਰਹੇ ਸੁਰਿੰਦਰ ਪਾਲ ਨੇ ਸਿੱਖਿਆ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੰਨੀ ਵੱਡੀ ਪੱਧਰ 'ਤੇ ਕੱਢੀਆਂ ਗਈਆਂ ਇਹ ਅਸਾਮੀਆਂ ਬੇਰੋਜ਼ਗਾਰ ਨੌਜਵਾਨਾਂ ਲਈ ਆਸ ਦੀ ਨਵੀਂ ਕਿਰਨ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸਐਸਪੀ ਡਾ: ਸੰਦੀਪ ਗਰਗ, ਐਸਪੀ (ਸਿਟੀ) ਵਰੁਣ ਸ਼ਰਮਾ, ਐਸਡੀਐਮ ਪਟਿਆਲਾ ਚਰਨਜੀਤ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਸਿੰਘ ਜ਼ੀਰਾ, ਜਰਨੈਲ ਸਿੰਘ ਨਾਗਰਾ, ਰਾਜ ਸੁਖਵਿੰਦਰ ਸਿੰਘ, ਸੁਰਿੰਦਰਪਾਲ, ਸ਼ੁਲਿੰਦਰ ਕੰਬੋਜ, ਕੁਲਦੀਪ ਖੋਖਰ ਤੇ ਸੁਖਜੀਤ ਸਿੰਘ ਵੀ ਮੌਜੂਦ ਸਨ।

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ।


💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends