ਸਰਕਾਰੀ ਸਕੂਲਾਂ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਤਾਜ਼ਾ ਮਾਮਲੇ ਵਿਚ ਟਾਂਡਾ ਦੇ ਪਿੰਡ ਜਾਜਾ ਵਿਚ ਸਰਕਾਰੀ ਹਾਈ ਸਕੂਲ 'ਚੋਂ ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ। ਜਾਜਾ ਦੇ ਸਰਕਾਰੀ ਹਾਈ ਸਕੂਲ ਵਿਚੋਂ 6 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਦੀ ਖ਼ਬਰ ਮਿਲੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਜਾਜਾ ਦੇ ਸਰਕਾਰੀ ਹਾਈ ਸਕੂਲ ਵਿੱਚ ਅੱਜ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਕੀਤੇ ਗਏ ਕੋਰੋਨਾ ਟੈਸਟਾਂ ਦੌਰਾਨ 6 ਵਿਦਿਆਰਥੀਆਂ ਦੇ ਟੈਸਟ ਪਾਜ਼ੇਟਿਵ ਆਉਣ ਕਾਰਨ ਬੱਚਿਆਂ ਨੂੰ ਲੈ ਕੇ ਫਿਕਰ ਵੱਧ ਗਈ ਹੈ।
ਐੱਸ. ਐੱਮ. ਓ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਡਾਕਟਰ ਰਵੀ ਕੁਮਾਰ, ਡਾਕਟਰ ਸਰੋਜ, ਚਰਨਜੀਤ ਕੌਰ ਰਜਿੰਦਰ ਸਿੰਘ ਦੀ ਟੀਮ ਨੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ 74 ਵਿਦਿਆਰਥੀਆਂ ਦੇ ਰੇਪਿਡ ਟੈਸਟਾਂ ਵਿੱਚੋਂ 6 ਬੱਚਿਆਂ ਦਾ ਟੈਸਟ ਪਾਜ਼ੇਟਿਵ ਨਿਕਲਿਆ।
ਸਰਕਾਰੀ ਹਸਪਤਾਲ ਦੀ ਟੀਮ ਨੇ ਦੱਸਿਆ ਕਿ ਅਜੇ ਛੇਵੀਂ ਕਲਾਸ ਦੇ ਵਿਦਿਆਰਥੀਆਂ ਦੇ ਵੀ ਟੈਸਟ ਹੋਣੇ ਬਾਕੀ ਹਨ।