ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲ੍ਹੋਂ ਬੋੜਾਵਾਲ ਦੇ ਏ ਸੀ ਸਕੂਲ ਦਾ ਉਦਘਾਟਨ

 ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲ੍ਹੋਂ ਬੋੜਾਵਾਲ ਦੇ ਏ ਸੀ ਸਕੂਲ ਦਾ ਉਦਘਾਟਨ


ਚੰਡੀਗੜ੍ਹ 15 ਅਗਸਤ (ਹਰਦੀਪ ਸਿੰਘ ਸਿੱਧੂ )ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ। 

ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਜੂ ਗੁਪਤਾ, ਡੀਈਓ ਐਲੀਮੈਂਟਰੀ ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ਸਕੂਲਾਂ ਦੀ ਬੇਹਤਰੀ ਲਈ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦੀ ਮਿਹਨਤ ਨਾਲ ਹੋਰ ਉਪਰਾਲੇ ਕੀਤੇ ਜਾਣਗੇ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends